
ਅਚਾਨਕ ਮੋਟਰਸਾਈਕਲ ਸਵਾਰਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ...
ਉੜਮੁੜ ਟਾਂਡਾ - ਬੇਗੋਵਾਲ ਮਾਰਗ 'ਤੇ ਪਿੰਡ ਨੰਗਲੀ ਜਲਾਲਪੁਰ ਨੇੜੇ ਅੱਜ ਤੜਕਸਾਰ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਮੰਗਲ ਮਸੀਹ ਪੁੱਤਰ ਪ੍ਰਕਾਸ਼ ਮਸੀਹ ਵਾਸੀ ਕੋਹਾਲੀ (ਘੁਮਾਣ) ਗੁਰਦਾਸਪੁਰ ਦੇ ਰੂਪ ਵਿਚ ਹੋਈ ਹੈ। ਹਾਦਸੇ ਵਿਚ ਉਸ ਦਾ ਸਾਥੀ ਸਿੰਘ ਪਰਵਿੰਦਰ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਰੜਾ ਜ਼ਖ਼ਮੀ ਹੋ ਗਿਆ।
ਅੱਜ ਸਵੇਰੇ 6.30 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ। ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਬੇਗੋਵਾਲ ਦੇ ਕਿਸੇ ਪਿੰਡ ਵਿਚ ਜਗਰਾਤੇ ਦੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ। ਕਿ ਅਚਾਨਕ ਮੋਟਰਸਾਈਕਲ ਸਵਾਰਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਟਿੱਪਰ ਹੇਠਾਂ ਆਉਣ ਕਾਰਨ ਮੰਗਲ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਰਵਿੰਦਰ ਜ਼ਖ਼ਮੀ ਹੋ ਗਿਆ। ਟਾਂਡਾ ਪੁਲਿਸ ਦੇ ਥਾਣੇਦਾਰ ਦਲਜੀਤ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।