ਪੰਚਾਇਤੀ ਫੰਡਾਂ ਵਿਚ ਘਪਲੇ ਦਾ ਮਾਮਲਾ: ਪੰਚਾਇਤ ਸਕੱਤਰ ਰਜਿੰਦਰ ਸਿੰਘ ਗ੍ਰਿਫ਼ਤਾਰ
Published : Dec 14, 2022, 6:00 pm IST
Updated : Dec 14, 2022, 7:04 pm IST
SHARE ARTICLE
Rajinder Singh
Rajinder Singh

37,55,000 ਰੁਪਏ ਦੇ ਫੰਡਾਂ ਦਾ ਘਪਲਾ ਕਰਨ ਦੇ ਇਲਜ਼ਾਮ

 

ਚੰਡੀਗੜ੍ਹ: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਾਮ ਪੰਚਾਇਤ ਹਵਾਰਾ, ਬਲਾਕ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੂੰ 37,55,000 ਰੁਪਏ ਦੇ ਫੰਡਾਂ ਦਾ ਘਪਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਇੱਕ ਸ਼ਿਕਾਇਤ ਦੀ ਪੜਤਾਲ ਉਪਰੰਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਉਕਤ ਪਿੰਡ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਨੂੰ 37,55,000 ਰੁਪਏ ਦੀਆਂ ਵਿਕਾਸ ਸਬੰਧੀ ਗਰਾਂਟਾਂ ਪ੍ਰਾਪਤ ਹੋਈਆਂ ਸਨ। ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਕਥਿਤ ਦੋਸ਼ੀ ਪੰਚਾਇਤ ਸਕੱਤਰ ਨੇ ਗੁਰਦੀਪ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.), ਪੰਚਾਇਤੀ ਰਾਜ ਖਮਾਣੋਂ ਅਤੇ ਸਾਬਕਾ ਸਰਪੰਚ ਬਲਦੇਵ ਸਿੰਘ ਦੀ ਮਿਲੀਭੁਗਤ ਨਾਲ ਉਕਤ ਰਾਸ਼ੀ ਦਾ ਗਬਨ ਕੀਤਾ ਹੈ।

ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਵੀ ਪਾਇਆ ਹੈ ਕਿ ਗੁਰਦੀਪ ਸਿੰਘ ਜੇ.ਈ. ਨੇ ਗ੍ਰਾਮ ਪੰਚਾਇਤ ਦੇ ਮਿਣਤੀ ਇੰਦਰਾਜ ਰਜਿਸਟਰ (ਐਮ.ਬੀ. ਬੁੱਕ) ਵਿੱਚ ਉਕਤ ਗ੍ਰਾਂਟਾਂ ਦੀ ਕੋਈ ਐਂਟਰੀ ਨਹੀਂ ਕੀਤੀ। ਉਪਰੋਕਤ ਗਰਾਂਟਾਂ ਵਿੱਚੋਂ, ਬਿਊਰੋ ਨੇ 19,05,000 ਰੁਪਏ ਦਾ ਮੁਲਾਂਕਣ ਕੀਤਾ ਪਰ ਇਸ ਦੇ ਵੇਰਵੇ ਐਮ.ਬੀ. ਬੁੱਕ ਵਿੱਚ ਦਰਜ ਨਹੀਂ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਗਰਾਂਟਾਂ ਵਿੱਚ ਘਪਲਾ ਕਰਨ ਉਪਰੰਤ ਗੁਰਦੀਪ ਸਿੰਘ ਜੇ.ਈ. ਨੇ ਇਸ ਸਬੰਧੀ ਵਰਤੋਂ ਸਰਟੀਫਿਕੇਟ 'ਤੇ ਦਸਤਖਤ ਕਰਕੇ ਇਹਨਾਂ ਨੂੰ ਬੀ.ਡੀ.ਪੀ.ਓ. ਖਮਾਣੋਂ ਤੋਂ ਜਾਰੀ ਕਰਵਾ ਲਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਇਸ ਘਪਲੇ ਵਿੱਚ ਦੋਸ਼ੀ ਗੁਰਦੀਪ ਸਿੰਘ, ਜੇ.ਈ. ਅਤੇ ਬਲਦੇਵ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਇਸ ਵਿੱਚ ਸ਼ਾਮਲ ਹੋਰਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement