Ludhiana Encounter: 19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਜਗਤ ਵਿਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ, 24 ਮਾਮਲਿਆਂ 'ਚ ਸੀ ਲੋੜੀਂਦਾ
Published : Dec 14, 2023, 9:42 pm IST
Updated : Dec 14, 2023, 9:42 pm IST
SHARE ARTICLE
IGP Sukhchain Singh Gill
IGP Sukhchain Singh Gill

ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ: ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ

Ludhiana Encounter: ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਵਧੀਕ ਡੀਸੀਪੀ ਜ਼ੋਨ 4 ਤੁਸ਼ਾਰ ਗੁਪਤਾ, ਵਧੀਕ ਡੀਸੀਪੀ (ਡੀ) ਰੁਪਿੰਦਰ ਕੌਰ ਸਰਾਂ ਅਤੇ ਐਸਐਚਓ ਡਿਵੀਜ਼ਨ ਨੰਬਰ 7 ਸੁਖਦੇਵ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ।

ਆਈ.ਜੀ.ਪੀ ਹੈੱਡਕੁਆਰਟਰ ਜੋ ਕਿ ਕਮਿਸ਼ਨਰ ਆਫ਼ ਪੁਲਿਸ (ਸੀਪੀ) ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਨਾਲ ਅੱਜ ਇੱਥੇ ਪੁਲਿਸ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਮ੍ਰਿਤਕ ਅਪਰਾਧੀ ਨੇ 2004 ਵਿੱਚ ਚੋਰੀ ਦੀ ਛੋਟੀ ਜਿਹੀ ਵਾਰਦਾਤ ਨਾਲ 19 ਸਾਲ ਪਹਿਲਾਂ ਅਪਰਾਧ ਜਗਤ ਵਿੱਚ ਕਦਮ ਰੱਖਿਆ ਸੀ ਅਤੇ ਇਸ ਤੋਂ ਬਾਅਦ ਉਸਨੇ ਘਿਨਾਉਣੇ ਅਪਰਾਧਾਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ, ਮ੍ਰਿਤਕ ਸੁਖਦੇਵ ਵਿੱਕੀ ਘੱਟੋ-ਘੱਟ 24 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ ਜ਼ਿਆਦਾਤਰ ਇਰਾਦਾ ਕਤਲ, ਡਕੈਤੀ, ਚੋਰੀ, ਲੁੱਟ-ਖੋਹ, ਜਬਰੀ ਵਸੂਲੀ, ਐਨਡੀਪੀਐਸ ਕੇਸਾਂ ਆਦਿ ਸ਼ਾਮਲ ਹਨ।

ਜਾਣਕਾਰੀ ਮੁਤਾਬਿਕ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਪਿੰਡ ਪੰਜੇਟਾ ਵਿਖੇ ਕੋਹਾੜਾ ਮਾਛੀਵਾੜਾ ਰੋਡ 'ਤੇ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮ੍ਰਿਤਕ ਅਪਰਾਧੀ ਸੁਖਦੇਵ ਸਿੰਘ ਉਰਫ ਵਿੱਕੀ ਵਾਸੀ ਲੁਧਿਆਣਾ ਮਾਛੀਵਾੜਾ ਮਾਰਿਆ ਗਿਆ ਸੀ। ਉਸ ਦੇ ਤਿੰਨ ਸਾਥੀਆਂ, ਯੂਪੀ ਅਧਾਰਤ ਆਰੀਅਨ ਸਿੰਘ ਉਰਫ਼ ਰਾਜਾ (21), ਜੋ ਮੌਜੂਦਾ ਸਮੇਂ ਲੁਧਿਆਣਾ ਦੇ ਮੋਤੀ ਨਗਰ ਵਿੱਚ ਰਹਿ ਰਿਹਾ ਹੈ, ਸੁਨੀਲ ਕੁਮਾਰ (21) ਵਾਸੀ ਖੁਸ਼ੀ ਨਗਰ, ਯੂਪੀ ਅਤੇ ਬਲਵਿੰਦਰ ਸਿੰਘ (27) ਵਾਸੀ ਮਾਛੀਵਾੜਾ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਪੁਲਿਸ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਏ.ਐਸ.ਆਈ. ਦਲਜੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦੋਂ ਕਿ ਸੀ.ਆਈ.ਏ.-2 ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਬੇਅੰਤ ਸਿੰਘ ਜੁਨੇਜਾ, ਜੋ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਸਨ, ਉਦੋਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੀ ਛਾਤੀ ਨੇੜੇ ਬਲੁੱਟ ਪਰੂਫ ਜੈਕਟ ‘ਤੇ ਗੋਲੀ ਲੱਗੀ। ਪੁਲਿਸ ਵੱਲੋਂ ਇੰਸਪੈਕਟਰ ਬੇਅੰਤ ਜੁਨੇਜਾ ਦੇ ਬਿਆਨ ਦੇ ਅਧਾਰ ‘ਤੇ ਐਫਆਈਆਰ ਨੰਬਰ 146 ਮਿਤੀ 13.12.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 353, 333, 332 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਲੁਧਿਆਣਾ ਦੇ ਥਾਣਾ ਕੂੰਮ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ, ਇੱਕ ਜਿੰਦਾ ਕਾਰਤੂਸ ਅਤੇ ਤਿੰਨ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਿਸ ਉੱਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕੀਤਾ ਗਿਆ ਹੈ।

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਠੋਸ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ 6 ਅਪ੍ਰੈਲ, 2022 ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਤੋਂ ਲੈ ਕੇ ਹੁਣ ਤੱਕ, ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਨਾਲ ਮਿਲ ਕੇ ਇਸ ਸਪੈਸ਼ਲ ਫੋਰਸ ਨੇ 906 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 9 ਨੂੰ ਮਾਰਮੁਕਾ ਕੇ 293 ਗੈਂਗਸਟਰ/ਅਪਰਾਧੀ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ 'ਚ ਵਰਤੇ ਗਏ 921 ਹਥਿਆਰ ਤੇ 197 ਵਾਹਨ ਵੀ ਬਰਾਮਦ ਕੀਤੇ ਗਏ ਹਨ।

ਤਾਜ਼ਾ ਅਪਰਾਧਾਂ ਵਿੱਚ ਮ੍ਰਿਤਕ ਸੁਖਦੇਵ ਵਿੱਕੀ ਦੀ ਸ਼ਮੂਲੀਅਤ

8 ਦਸੰਬਰ 2023: ਮੁਲਜ਼ਮ ਸੁਖਦੇਵ ਵਿੱਕੀ ਨੇ ਆਪਣੇ ਸਾਥੀ ਨਾਲ ਜਮਾਲਪੁਰ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਬੰਦੂਕ ਦੀ ਨੋਕ ‘ਤੇ ਸਟੋਰ ਦੇ ਮਾਲਕ ਤੋਂ 1.25 ਲੱਖ ਰੁਪਏ, 2 ਮੋਬਾਈਲ ਫ਼ੋਨ ਅਤੇ ਇੱਕ ਲੈਪਟਾਪ ਲੁੱਟ ਲਿਆ ਅਤੇ ਮੁਲਜ਼ਮ ਨੇ ਸ਼ਿਕਾਇਤਕਰਤਾ ‘ਤੇ ਗੋਲੀ ਚਲਾ ਕੇ ਉਸ ਨੂੰ ਫੱਟੜ ਵੀ ਕਰ ਦਿੱਤਾ। 10 ਦਸੰਬਰ, 2023: ਮੁਲਜ਼ਮ ਸੁਖਦੇਵ ਵਿੱਕੀ ਨੇ ਆਪਣੇ ਤਿੰਨ ਸਾਥੀਆਂ ਨਾਲ 2 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ 5 ਵਾਰਦਾਤਾਂ ਜਿਹਨਾਂ ਵਿੱਚ ਮੋਟਰਸਾਈਕਲ ਖੋਹਣਾ, ਮਨੀ ਐਕਸਚੇਂਜਰ, ਜਨਰਲ ਸਟੋਰ, ਕਿਰਾਨਾ ਸਟੋਰ ਅਤੇ ਇੱਕ ਸ਼ਰਾਬ ਦੇ ਠੇਕੇ ‘ਤੇ 4 ਹਥਿਆਰਬੰਦ ਡਕੈਤੀਆਂ ਸ਼ਾਮਲ ਸਨ, ਨੂੰ ਅੰਜਾਮ ਦਿੱਤਾ ਅਤੇ ਇੱਕ ਵਿਅਕਤੀ ‘ਤੇ ਗੋਲੀ ਵੀ ਚਲਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement