Punjab News: ਪੰਜਾਬ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਕੋਲੋਂ ਵਸੂਲੇ ਗਏ ਇਕ ਕਰੋੜ ਰੁਪਏ; ਸੁਪਰੀਮ ਕੋਰਟ ਵਿਚ ਦਿਤੀ ਜਾਣਕਾਰੀ
Published : Dec 14, 2023, 4:01 pm IST
Updated : Dec 14, 2023, 4:01 pm IST
SHARE ARTICLE
One crore rupees fine recovered from stubble burning farmers in Punjab
One crore rupees fine recovered from stubble burning farmers in Punjab

ਅਦਾਲਤ ਨੇ ਪੰਜਾਬ ਸਰਕਾਰ ਨੂੰ ਰਿਕਵਰੀ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿਤੇ

Punjab News: ਪੰਜਾਬ ਸਰਕਾਰ ਨੇ ਇਸ ਸੀਜ਼ਨ ਵਿਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਨੂੰ 2 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਪਰ ਹੁਣ ਤਕ ਸਿਰਫ਼ 53% ਹੀ ਜੁਰਮਾਨੇ ਦੀ ਵਸੂਲੀ ਹੋਈ ਹੈ। ਪੰਜਾਬ ਸਰਕਾਰ ਨੇ ਇਹ ਜਾਣਕਾਰੀ ਸੁਪਰੀਮ ਕੋਰਟ ਵਿਚ ਦਿਤੀ ਹੈ। ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ ਰਿਕਵਰੀ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿਤੇ ਹਨ।

ਸੁਪਰੀਮ ਕੋਰਟ ਨੇ ਬੁਧਵਾਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਪ੍ਰਗਤੀ ਰੀਪੋਰਟ ਦੋ ਮਹੀਨਿਆਂ ਦੇ ਅੰਦਰ ਪੇਸ਼ ਕਰਨ ਦੇ ਹੁਕਮ ਦਿਤੇ ਹਨ। ਦਿੱਲੀ-ਐੱਨਸੀਆਰ 'ਚ ਹਵਾ ਪ੍ਰਦੂਸ਼ਣ 'ਤੇ ਇਕ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ- ਆਉ ਘੱਟੋ-ਘੱਟ ਅਗਲੀਆਂ ਸਰਦੀਆਂ ਨੂੰ ਥੋੜ੍ਹਾ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰੀਏ।

ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਕੇਂਦਰੀ ਕੈਬਨਿਟ ਸਕੱਤਰ ਦੀ ਪ੍ਰਧਾਨਗੀ ਹੇਠ ਕਮੇਟੀ ਦੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਇਸ ਮੁੱਦੇ ਨਾਲ ਨਜਿੱਠਣ ਲਈ ਪੰਜਾਬ ਅਤੇ ਹਰਿਆਣਾ ਸਮੇਤ ਸੂਬਿਆਂ ਲਈ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ। ਅਟਾਰਨੀ ਜਨਰਲ ਆਰ ਵੈਂਕਟਾਰਮਣੀ ਨੇ ਕੇਂਦਰ ਦੀ ਤਰਫੋਂ ਖੇਤਾਂ ਵਿਚ ਅੱਗ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਇਕ ਨੋਟ ਪੇਸ਼ ਕੀਤਾ ਅਤੇ ਕੈਬਨਿਟ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਦੀਆਂ ਮੀਟਿੰਗਾਂ ਦੇ ਮਿੰਟ ਵੀ ਪੇਸ਼ ਕੀਤੇ।

ਬੈਂਚ ਨੇ ਕਿਹਾ ਕਿ ਪੰਜਾਬ ਨੇ ਕੁੱਝ ਕਰਨਾ ਹੈ, ਹਰਿਆਣਾ ਨੇ ਕੁੱਝ ਕਰਨਾ ਹੈ, ਦਿੱਲੀ ਨੇ ਕੁੱਝ ਕਰਨਾ ਹੈ ਅਤੇ ਵੱਖ-ਵੱਖ ਮੰਤਰਾਲਿਆਂ ਨੇ ਕੁੱਝ ਕਰਨਾ ਹੈ। ਪਰ, ਇਸ ਮਾਮਲੇ ਨੂੰ ਲਗਾਤਾਰ ਨਿਗਰਾਨੀ ਦੀ ਲੋੜ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਉਸ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਲਈ ਜ਼ਿੰਮੇਵਾਰ ਲੋਕਾਂ ਤੋਂ ਵਾਤਾਵਰਣ ਮੁਆਵਜ਼ਾ ਵਸੂਲਿਆ ਹੈ। ਵਕੀਲ ਨੇ ਪਹਿਲਾਂ ਬੈਂਚ ਨੂੰ ਦਸਿਆ ਸੀ ਕਿ ਦੋਸ਼ੀਆਂ 'ਤੇ ਕੁੱਲ 2 ਕਰੋੜ ਰੁਪਏ ਦਾ ਵਾਤਾਵਰਨ ਮੁਆਵਜ਼ਾ ਲਗਾਇਆ ਗਿਆ ਹੈ ਪਰ ਵਸੂਲੀ ਗਈ ਰਕਮ ਅਜੇ ਵੀ ਲਗਾਏ ਗਏ ਜੁਰਮਾਨੇ ਦਾ ਲਗਭਗ 53 ਪ੍ਰਤੀਸ਼ਤ ਹੈ। ਇਸ ਦੌਰਾਨ ਬੈਂਚ ਨੇ ਕਿਹਾ ਕਿ ਵਸੂਲੀ ਤੇਜ਼ ਹੋਣੀ ਚਾਹੀਦੀ ਹੈ।

 (For more news apart from One crore rupees fine recovered from stubble burning farmers in Punjab, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement