
ਹਥਿਆਰ ਸਪਲਾਈ ਕਰਨ ਵਾਲੇ 2 ਗਿਰੋਹਾਂ ਦਾ ਪਤਾ ਲੱਗਿਆ ਹੈ
Punjab Police: ਖੰਨਾ ਪੁਲਿਸ ਦੀ ਸੀ. ਆਈ. ਏ. ਟੀਮ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਥਿਆਰ ਸਪਲਾਈ ਕਰਨ ਵਾਲੇ 2 ਗਿਰੋਹਾਂ ਦਾ ਪਤਾ ਲੱਗਿਆ ਹੈ, ਜਿਨ੍ਹਾਂ ਦੇ 10 ਮੈਂਬਰਾਂ ਨੂੰ 22 ਹਥਿਆਰਾਂ ਸਣੇ ਕਾਬੂ ਕੀਤਾ ਗਿਆ ਹੈ।
ਇਹ ਹਥਿਆਰ ਮੱਧ ਪ੍ਰਦੇਸ਼ 'ਚ ਤਿਆਰ ਕੀਤੇ ਜਾਂਦੇ ਸਨ। ਫਿਲਹਾਲ ਇਸ ਸਬੰਧੀ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਬਾਰੇ ਡੀ. ਜੀ. ਪੀ. ਪੰਜਾਬ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
(For more news apart from Punjab Police, stay tuned to Rozana Spokesman)