Amritsar News : ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

By : BALJINDERK

Published : Dec 14, 2024, 1:45 pm IST
Updated : Dec 14, 2024, 1:45 pm IST
SHARE ARTICLE
ਪੁਲਿਸ ਮੁਲਜ਼ਮ ਨੂੰ ਫੜ ਕੇ ਲਿਜਾਂਦੀ ਹੋਈ
ਪੁਲਿਸ ਮੁਲਜ਼ਮ ਨੂੰ ਫੜ ਕੇ ਲਿਜਾਂਦੀ ਹੋਈ

Amritsar News : ਨੌਜਵਾਨ ਕੋਲੋਂ 4 ਪਿਸਟਲ 14 ਜ਼ਿੰਦਾ ਰੌਂਦ ਹੋਏ ਬਰਾਮਦ

Amritsar News : ਅੰਮ੍ਰਿਤਸਰ ਡੀਜੀਪੀ ਪੰਜਾਬ ਦੀਆਂ ਹਦਾਇਤਾਂ ’ਤੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦੇ ਹੋਏ ਰੇਲਵੇ ਜੀਆਰਪੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਰੇਲਵੇ ਸਟੇਸ਼ਨ ਵਿਖੇ ਨਵੇਂ ਸਾਲ ਤੇ ਕ੍ਰਿਸਮਸ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਦੌਰਾਨ ਇਕ ਨੌਜਵਾਨ ਕਾਬੂ ਕੀਤਾ, ਜਿਸ ਕੋਲੋਂ 4 ਪਿਸਤੌਲ ਅਤੇ 14 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ।

1

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰੇਲਵੇ ਪੁਲਿਸ ਅਧਿਕਾਰੀ ਬਲਬੀਰ ਸਿੰਘ ਘੁੰਮਣ ਨੇ ਕਿਹਾ ਕਿ ਨਵਾਂ ਸਾਲ ਤੇ ਕ੍ਰਿਸਮਸ ਦੇ ਤਿਊਹਾਰ ਨੂੰ ਲੈ ਕੇ ਸਾਡੇ ਰੇਲਵੇ ਪੁਲਿਸ ਨੂੰ ਰੇਲਵੇ ਸਟੇਸ਼ਨ ਤੇ ਚੈਕਿੰਗ ਦੌਰਾਨ  ਇੱਕ ਨੌਜਵਾਨ ਨੂੰ ਕਾਬੂ ਕੀਤਾ ਜਿਸ ਕੋਲੋਂ 32 ਬੋਰ ਦੇ 4 ਦੇਸੀ ਪਿਸਤੌਲ 14 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਉਹਨਾਂ ਕਿਹਾ ਕਿ ਉਸ ਦਾ ਇੱਕ ਸਾਥੀ ਫ਼ਰਾਰ ਹੋ ਗਿਆ ਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸਦੇ ਫ਼ਰਾਰ ਹੋਏ ਸਾਥੀ ਵਿਰੁਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨੂੰ ਕਾਬੂ ਕੀਤਾ ਹੈ ਉਸ ਦਾ ਨਾਂ ਕੈਪਟਨ ਉਰਫ ਬੂਰਾ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। 

(For more news apart from 1 youth was arrested with weapons during checking at railway station on the occasion of New Year and Christmas News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement