Chandigarh News : ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

By : BALJINDERK

Published : Dec 14, 2024, 5:21 pm IST
Updated : Dec 14, 2024, 5:24 pm IST
SHARE ARTICLE
ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ
ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

Chandigarh News : ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ’ਚ ਫਲਾਇੰਗ ਅਫਸਰ ਵਜੋਂ ਹੋਈ ਨਿਯੁਕਤ

Chandigarh News : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ’ਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ’ਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ’ਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ।

11

ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਸ ਸੰਸਥਾ ਦੇ ਕੈਡਿਟਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ 'ਤੇ ਤਸੱਲੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

(For more news apart from Arshdeep Kaur from Khamanon became flying officer in the Indian Air Force News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement