Weather News: ਵਧੇਗੀ ਕੜਾਕੇ ਦੀ ਠੰਢ; ਚੰਡੀਗੜ੍ਹ-ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦੀ ਚੇਤਾਵਨੀ
Published : Dec 14, 2024, 11:43 am IST
Updated : Dec 14, 2024, 11:43 am IST
SHARE ARTICLE
Cold wave warning in 11 districts of Chandigarh-Punjab
Cold wave warning in 11 districts of Chandigarh-Punjab

Weather News: ਪੰਜਾਬ 'ਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ ਸੰਗਰੂਰ 'ਚ ਦਰਜ ਕੀਤਾ ਗਿਆ, ਜੋ 1.1 ਡਿਗਰੀ ਤੱਕ ਪਹੁੰਚ ਗਿਆ।

 

Weather News: ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਅਤੇ ਠੰਢ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਠੰਢੀਆਂ ਹਵਾਵਾਂ ਚਲ ਰਹੀਆਂ ਹਨ। ਪਰ ਦੁਪਹਿਰ ਵੇਲੇ ਚਮਕਦੀ ਧੁੱਪ ਮਾਮੂਲੀ ਰਾਹਤ ਦੇ ਰਹੀ ਹੈ। ਪੰਜਾਬ 'ਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ ਸੰਗਰੂਰ 'ਚ ਦਰਜ ਕੀਤਾ ਗਿਆ, ਜੋ 1.1 ਡਿਗਰੀ ਤੱਕ ਪਹੁੰਚ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਦਕਿ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। 

ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

(For more Punjabi news apart from Cold wave warning in 11 districts of Chandigarh-Punjab, stay tuned to Rozana Spokesman)

 


 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement