ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ (ਕੇਜ਼ੈਡਐਫ) ਮਾਡਿਊਲ ਦੇ ਸਨ ਮੈਂਬਰ
ਮੁਹਾਲੀ: ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐੱਸ.ਬੀ.ਐੱਸ.ਨਗਰ ਪੁਲਿਸ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਯੁਗਪ੍ਰੀਤ ਸਿੰਘ (ਯੁਵੀ), ਜਸਕਰਨ ਸਿੰਘ ਅਤੇ ਹਰਜੋਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 1 ਦੇਸੀ ਪਿਸਤੌਲ, 1 ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
In an intelligence led operation, Counter Intelligence Jalandhar in a joint operation with @SBSNagarPolice, successfully solved the hand grenade attack incident reported on 2nd December at Police Post Asron, PS Kathgarh with the arrest of 3 persons: Yugpreet Singh (Yuvi),… pic.twitter.com/GSrZX4DRbw
— DGP Punjab Police (@DGPPunjabPolice) December 14, 2024
ਮੁਲਜ਼ਮ ਜੋ ਜਰਮਨੀ, ਬਰਤਾਨੀਆ ਅਤੇ ਹੋਰ ਦੇਸ਼ਾਂ ਵਿਚ ਸਥਿਤ ਆਪ੍ਰੇਟਰਾਂ ਦੁਆਰਾ ਨਿਯੰਤਰਿਤ ਸਨ ਅਤੇ ਉਨ੍ਹਾਂ ਨੂੰ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਮਾਡਿਊਲ ਨੂੰ ਪਿਛਲੇ 6 ਮਹੀਨਿਆਂ ਵਿਚ 4.5 ਲੱਖ ਰੁਪਏ ਦੀ ਫੰਡਿੰਗ ਮਿਲੀ ਹੈ।