Ferozepur-Fazilka Highway Accident News : ਸੜਕ 'ਤੇ ਡਿੱਗੀ ਮੋਟਰਸਾਈਕਲ ਸਵਾਰ ਮਹਿਲਾ ਦੇ ਸਿਰ ਤੋਂ ਲੰਘਿਆ ਟਰੈਕਟਰ
Ferozepur-Fazilka Highway Accident News : ਫ਼ਿਰੋਜ਼ਪੁਰ- ਫ਼ਾਜ਼ਿਲਕਾ ਹਾਈਵੇ ’ਤੇ ਵਾਪਰੇ ਹਾਦਸੇ ’ਚ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ ਟਰੈਕਟਰ ਟਰਾਲੀ, ਕਾਰ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਹੋਈ ਹੈ । ਜਾਣਕਾਰੀ ਮੁਤਾਬਕ ਜਲਾਲਾਬਾਦ -ਫ਼ਿਰੋਜ਼ਪੁਰ- ਫ਼ਾਜ਼ਿਲਕਾ ਹਾਈਵੇ ’ਤੇ ਮੌਜੇ ਵਾਲਾ ਪੁੱਲ ’ਤੇ ਇੱਕ ਹਾਦਸਾ ਵਾਪਰ ਗਿਆ । ਇਸ ਹਾਦਸੇ ’ਚ ਇੱਕ ਔਰਤ ਦੀ ਮੌਤ ਹੋਈ ਹੈ ਜਦਕਿ ਦੋ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।
ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਸਵਾਰ ਇੱਕ ਔਰਤ ਅਤੇ ਇਕ ਆਦਮੀ ਸੜਕ ਪਾਰ ਕਰਨ ਲੱਗੇ ਸੀ ਤਾਂ ਉਨ੍ਹਾਂ ਦੀ ਟੱਕਰ ਕਾਰ ਨਾਲ ਹੋ ਗਈ, ਜਿਸ ਤੋਂ ਬਾਅਦ ਔਰਤ ਸੜਕ ’ਤੇ ਡਿੱਗ ਪਈ ਅਤੇ ਉਥੋਂ ਲੰਘ ਰਹੇ ਟਰੈਕਟਰ ਦਾ ਟਾਇਰ ਔਰਤ ਦੇ ਸਿਰ ਉੱਤੋਂ ਦੀ ਲੰਘ ਗਿਆ ਜਿਸ ਨਾਲ ਉਸਦੀ ਮੌਕੇ ’ਤੇ ਮੌਤ ਹੋ ਗਈ।
ਇਸ ਹਾਦਸੇ ’ਚ ਦੋ ਲੋਕ ਜ਼ਖ਼ਮੀ ਵੀ ਹੋਏ ਦੱਸੇ ਜਾ ਰਹੇ ਹਨ, ਜਿਨਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਜਲਾਲਾਬਾਦ ਭਰਤੀ ਕਰਵਾਇਆ ਗਿਆ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਟਰੈਫ਼ਿਕ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
(For more news apart from Ferozepur-Fazilka highway accident, woman died in collision between car and motorcycle, 2 were seriously injured News in Punjabi, stay tuned to Rozana Spokesman)