ਖ਼ਬਰਾਂ |

ਤਾਜ਼ਾ |

Harjinder Singh Dhami Controversy: ਮਹਿਲਾ ਕਮਿਸ਼ਨ ਨੇ ਧਾਮੀ ਵਿਰੁਧ ਲਿਆ ਸੂ- ਮੋਟੋ , ਨੋਟਿਸ ਜਾਰੀ ਕਰ ਕੇ 4 ਦਿਨ 'ਚ ਮੰਗਿਆ ਜਵਾਬ
Published : Dec 14, 2024, 12:06 pm IST
Updated : Dec 14, 2024, 12:06 pm IST
SHARE ARTICLE
Harjinder Singh Dhami vs Bibi Jagir Kaur Controversy Latest News in Punjabi
Harjinder Singh Dhami vs Bibi Jagir Kaur Controversy Latest News in Punjabi

ਨੋਟਿਸ ਦਾ ਜਵਾਬ ਨਾ ਦਿਤਾ ਤਾਂ ਕਰਾਂਗੇ ਕਾਰਵਾਈ : ਲਾਲੀ ਗਿੱਲ

Harjinder Singh Dhami vs Bibi Jagir Kaur Controversy Latest News in Punjabi: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ 'ਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਬੀਬੀ ਜੰਗੀਰ ਕੌਰ ਨੂੰ  ਬੋਲੀ ਭੱਦੀ ਸ਼ਬਦਾਬਲੀ ਦਾ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈ ਲਿਆ ਹੈ | ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ | ਉਨ੍ਹਾਂ ਨੇ S7P3 ਨੂੰ ਧਾਮੀ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ ਹੈ |

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਹਿਲਾ ਕਮਿਸ਼ਨ ਨੇ S7P3 ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਰੁਧ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ | ਇਹ ਨੋਟਿਸ ਜਾਰੀ ਕਰਕੇ ਧਾਮੀ ਨੂੰ 4 ਦਿਨ ਵਿਚ ਜਵਾਬ ਦੇਣ ਲਈ ਆਖਿਆ ਗਿਆ ਹੈ | ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫ਼ੀ ਨਹੀਂ ਹੈ | ਉਨ੍ਹਾਂ S7P3 ਨੂੰ ਧਾਮੀ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ ਹੈ | ਰਾਜ ਲਾਲੀ ਗਿੱਲ ਨੇ ਕਿਹਾ ਕਿ ਗੁਰੂਆਂ ਨੇ ਤਾਂ ਮਹਿਲਾਵਾਂ ਨੂੰ ਸਨਮਾਨ ਦਿਤਾ ਹੈ ਪਰ ਧਾਮੀ ਨੇ ਇਸ ਨੂੰ ਤਾਰ-ਤਾਰ ਕਰ ਦਿਤਾ ਹੈ |

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੱਤਰਕਾਰ ਗੁਰਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਉਸ ਵੇਲੇ ਬੀਬੀ ਜਗੀਰ ਕੌਰ ਲਈ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਜਦੋਂ ਉਨ੍ਹਾਂ ਨੂੰ  ਪੱਤਰਕਾਰ ਨੇ ਅਸਤੀਫ਼ਿਆਂ ਬਾਰੇ ਸਵਾਲ ਕੀਤਾ ਸੀ ਤੇ ਨਾਲ ਹੀ ਪੱਤਰਕਾਰ ਨੇ ਜ਼ਿਕਰ ਕੀਤਾ ਸੀ ਕਿ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਅਸਤੀਫ਼ੇ ਦੇਣ ਦੀ ਮਿਆਦ ਧਾਮੀ ਨੇ ਵਧਵਾਈ ਹੈ | ਪੱਤਰਕਾਰ ਦੀ ਇੰਨੀ ਗੱਲ ਸੁਣਦਿਆਂ ਧਾਮੀ ਗੁੱਸੇ ਵਿਚ ਆ ਕੇ ਬੀਬੀ ਜਗੀਰ ਕੌਰ ਬਾਰੇ ਪੁੱਠਾ-ਸਿੱਧਾ ਬੋਲਣ ਲੱਗ ਗਏ |

(For more news apart from Harjinder Singh Dhami vs Bibi Jagir Kaur Controversy Latest News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement