
ਪਹਿਲਾਂ ਵੀ 3 ਵਾਰ ਪੁਲਿਸ ਨੂੰ ਮਿਲ ਚੁੱਕਿਆ 3 ਦਿਨ ਦਾ ਰਿਮਾਂਡ
ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚੱਲਣ ਦੇ ਮਾਮਲੇ ’ਚ ਗ੍ਰਿਫਤਾਰ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਉਨ੍ਹਾਂ ਨੂੰ ਅੱਜ ਮੁੜ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਦੱਸ ਦਈਏ ਕਿ ਜਦੋਂ ਸੁਖਬੀਰ ਸਿੰਘ ਬਾਦਲ ਵੱਲੋ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਈ ਜਾ ਰਹੀ ਸੀ ਤਾਂ ਉਸ ਵੇਲੇ ਨਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ 'ਤੇ ਗੋਲੀ ਚਲਾ ਦਿੱਤੀ ਗਈ, ਜੋ ਕਿ ਸੁਖਬੀਰ ਨੂੰ ਤਾਂ ਨਹੀਂ ਵੱਜੀ, ਪਰ ਉੱਥੇ ਦਰਬਾਰ ਸਾਹਿਬ ਦੀ ਦੀਵਾਰ ਵਿੱਚ ਜਾ ਵੱਜੀ।