ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਖਦੇੜਨ ਦੀ ਕੋਸ਼ਿਸ਼, ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ
Published : Dec 14, 2024, 12:25 pm IST
Updated : Dec 14, 2024, 1:22 pm IST
SHARE ARTICLE
Shambhu border farmers delhi march News
Shambhu border farmers delhi march News

ਅੱਥਰੂ ਗੈਸ ਦੇ ਗੋਲਿਆਂ ਦਾ ਵੀ ਕੀਤਾ ਗਿਆ ਇਸਤੇਮਾਲ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਪੁਲਿਸ ਅਤੇ ਕਿਸਾਨਾਂ ਵਿਚਕਾਰ ਅੱਧਾ ਘੰਟਾ ਤਕਰਾਰ ਹੋਈ।

ਇਸ ਮਗਰੋਂ ਕਿਸਾਨਾਂ ਨੇ ਕਿਸਾਨਾਂ ਨੂੰ ਖੜੇਦਨ ਦੀ ਕੋਸ਼ਿਸ਼ ਕੀਤੀ। ਪੁਲਿਸ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ ਦੇ ਨਾਲ ਹੀ ਜਲ ਤੋਪਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। 8 ਕਿਸਾਨ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਹਰਿਆਣਾ ਪੁਲਿਸ ਦੋ ਵਾਰ ਕਿਸਾਨਾਂ ਨੂੰ ਸਰਹੱਦ ਤੋਂ ਵਾਪਸ ਭੇਜ ਚੁੱਕੀ ਹੈ।

ਦੂਜੇ ਪਾਸੇ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ।

ਹਰਿਆਣਾ ਦੀ ਸਰਹੱਦ 'ਤੇ ਸੁਰੱਖਿਆ ਬਲਾਂ ਦੀ ਭਾਰੀ ਤੈਨਾਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ, ਹਰਿਆਣਾ ਸਰਕਾਰ ਨੇ 6 ਤੋਂ 9 ਦਸੰਬਰ ਤੱਕ ਮੋਬਾਈਲ ਇੰਟਰਨੈਟ ਸੇਵਾਵਾਂ ਅਤੇ ਬਲਕ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। 

ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਚੱਲ ਰਹੀ ਸੁਣਵਾਈ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੂੰ ਆਪਣਾ ਵਿਰੋਧ ਅਸਥਾਈ ਤੌਰ 'ਤੇ ਬੰਦ ਕਰ ਦੇਣਾ ਚਾਹੀਦਾ ਹੈ। ਅਨਿਲ ਵਿੱਜ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਲਈ ਕੁਝ ਸਮਾਂ ਮੰਗਿਆ ਹੈ ਅਤੇ ਸੁਝਾਅ ਦਿੱਤਾ ਹੈ ਕਿ ਕਿਸਾਨਾਂ ਨੂੰ ਆਪਣਾ ਵਿਰੋਧ ਬੰਦ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ।

ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ ਮਾਰਚ ਕਰ ਰਹੇ ਹਨ। ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਕੇਂਦਰ 'ਤੇ ਗੱਲਬਾਤ ਕਰਨ ਲਈ ਵੀ ਦਬਾਅ ਪਾ ਰਹੇ ਹਨ।

ਇਸੇ ਦੌਰਾਨ ਖਨੌਰੀ ਸਰਹੱਦ ’ਤੇ 18 ਦਿਨਾਂ ਤੋਂ ਵੱਧ ਸਮੇਂ ਤੋਂ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਾਫੀ ਵਿਗੜ ਗਈ ਹੈ। ਉਸ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਭਾਰ ਘਟਣ ਅਤੇ ਬਲੱਡ ਪ੍ਰੈਸ਼ਰ ਨੂੰ ਅਸਥਿਰ ਦੱਸਿਆ ਹੈ। ਸ਼ੁੱਕਰਵਾਰ ਨੂੰ, ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਡੱਲੇਵਾਲ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਅਦਾਲਤ ਨੇ ਕਿਹਾ ਕਿ ਉਸ ਦੀ ਜਾਨ ਅੰਦੋਲਨ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ। ਇਹ ਵੀ ਸੁਝਾਅ ਦਿੱਤਾ ਗਿਆ ਕਿ ਕਿਸਾਨਾਂ ਨੂੰ ਵਿਰੋਧ ਲਈ ਗਾਂਧੀਵਾਦੀ ਢੰਗ ਅਪਣਾਉਣੇ ਚਾਹੀਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement