
ਮ੍ਰਿਤਕ ਸੰਜੀਵ ਕੁਮਾਰ ਅੱਜ ਕਲ ਹੁਸ਼ਿਆਰਪੁਰ ਡਿਊਟੀ ਕਰ ਰਿਹਾ ਸੀ
ਥਾਣਾ ਸਿਟੀ ਦੇ ਸਬ-ਇੰਸਪੈਕਟਰ ਬਲਰਾਜ ਸਿੰਘ ਵਲੋਂ ਦਸਿਆ ਗਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਮ ਨਗਰ ’ਚ ਇਕ ਵਿਅਕਤੀ ਨੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਬੀਤੀ ਰਾਤ ਪੀਏਪੀ ’ਚ ਤਾਇਨਾਤ ਪੁਲਿਸ ਮੁਲਾਜ਼ਮ ਨੇ ਅਪਣੇ ਘਰ ਫ਼ਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਟਾਲਾ ਦੇ ਮੁਰਦਾ ਘਰ ’ਚ ਰਖਵਾ ਦਿਤੀ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਸੰਜੀਵ ਕੁਮਾਰ ਜਿਸ ਦੀ ਉਮਰ ਕਰੀਬ 30 ਸਾਲ ਪੁੱਤਰ ਨਰਿੰਦਰ ਪਾਲ ਵਾਸੀ ਰਾਮ ਨਗਰ ਵਜੋਂ ਹੋਈ ਹੈ।
ਇਸ ਸਬੰਧੀ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਦਸਿਆ ਕਿ ਸ਼ਾਮ ਸਾਢੇ ਚਾਰ ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਮ ਨਗਰ ’ਚ ਇਕ ਵਿਅਕਤੀ ਨੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਉਨ੍ਹਾਂ ਦਸਿਆ ਕਿ ਮ੍ਰਿਤਕ ਸੰਜੀਵ ਕੁਮਾਰ ਪੀਏਪੀ ’ਚ ਤਾਇਨਾਤ ਸੀ ਤੇ ਇਸ ਵੇਲੇ ਹੁਸ਼ਿਆਰਪੁਰ ’ਚ ਡਿਊਟੀ ਕਰ ਰਿਹਾ ਸੀ। ਉਨ੍ਹਾਂ ਦਸਿਆ ਕਿ ਮ੍ਰਿਤਕ ਸੰਜੀਵ ਕੁਮਾਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਤੇ ਪਰਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।