ਕਿਹਾ, 'ਬਲਾਕ ਸਮੰਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਕਰੋ ਇਸਤੇਮਾਲ'
ਚੰਡੀਗੜ੍ਹ : ਪੰਜਾਬ 'ਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਜਾਰੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬੀਆਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਐਕਸ 'ਤੇ ਲਿਖਿਆ ਹੈ ਕਿ ਪੰਜਾਬ ਦੇ ਪਿੰਡਾਂ-ਕਸਬਿਆਂ ਦੇ ਸੂਝਵਾਨ ਲੋਕਾਂ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ..ਕਿਸੇ ਵੀ ਕਿਸਮ ਦੇ ਲਾਲਚ ਜਾਂ ਰਿਸ਼ਤੇਦਾਰੀਆਂ ਤੋਂ ਉੱਪਰ ਉੱਠ ਕੇ ਆਪਣੇ - ਆਪ ਨੂੰ ਵੋਟਾਂ ਪਾਓ..ਪਿੰਡਾਂ ਦੀ ਤਰੱਕੀ ਦੇ ਰਾਹ ਪੱਧਰੇ ਕਰੋ।
