ਨਵਜੋਤ ਸਿੱਧੂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਸ਼ੁਰੂ ਕਰਨਗੇ: ਸਿੰਗਲਾ
Published : Jan 15, 2019, 12:32 pm IST
Updated : Jan 15, 2019, 12:32 pm IST
SHARE ARTICLE
Market Committee Sarpanch Member Councilor And Party Workers Committee                                                                                  Bhawanigarh
Market Committee Sarpanch Member Councilor And Party Workers Committee Bhawanigarh

ਭਵਾਨੀਗੜ੍ਹ ਸ਼ਹਿਰ ਦੇ ਬੱਸ ਸਟੈਂਡ, ਸੀਵਰੇਜ਼ ਅਤੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਮੰਤਰੀ ਨਵਜੋਤ ਸਿੰਘ ਸਿੱਧੂ 15 ਜਨਵਰੀ ਨੂੰ....

ਭਵਾਨੀਗੜ੍ਹ : ਭਵਾਨੀਗੜ੍ਹ ਸ਼ਹਿਰ ਦੇ ਬੱਸ ਸਟੈਂਡ, ਸੀਵਰੇਜ਼ ਅਤੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਮੰਤਰੀ ਨਵਜੋਤ ਸਿੰਘ ਸਿੱਧੂ 15 ਜਨਵਰੀ ਨੂੰ ਨਵਾਂ ਬੱਸ ਸਟੈਂਡ ਭਵਾਨੀਗੜ੍ਹ ਵਿਖੇ ਪਹੁੰਚ ਰਹੇ ਹਨ। ਇਸ ਦੀ ਤਿਆਰੀ ਲਈ ਅੱਜ ਮਾਰਕੀਟ ਕਮੇਟੀ ਭਵਾਨੀਗੜ੍ਹ ਵਿਖੇ ਇਲਾਕੇ ਦੇ ਸਰਪੰਚ, ਸੰਮਤੀ ਮੈਂਬਰ, ਕੌਂਸਲਰ ਅਤੇ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਇਲਾਕੇ ਦੇ ਪਿੰਡਾਂ ਵਿਚ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਸੀਵਰੇਜ਼, ਬੱਸ ਸਟੈਂਡ, ਪਾਰਕ ਸਮੇਤ ਕਈ ਪ੍ਰੋਜੈਕਟਾਂ ਲਈ ਕਲ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼੍ਰੀ ਨਵਜੋਤ ਸਿੰਘ ਸਿੱਧੂ ਪੰਜਾਬ ਸਰਕਾਰ ਦੇ ਖਜਾਨੇ ਵਿਚੋਂ ਖੁੱਲੇ ਗੱਫ਼ੇ ਵੰਡ ਕੇ ਜਾਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ 15 ਜਨਵਰੀ ਨੂੰ ਵੱਡਾ ਇਕੱਠ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਵਰਿੰਦਰ ਪੰਨਵਾ, ਪਵਨ ਸ਼ਰਮਾ, ਪ੍ਰਦੀਪ ਕੁਮਾਰ ਕੱਦ, ਨਾਨਕ ਚੰਦ ਨਾਇਕ, ਕਪਿਲ ਗਰਗ, ਮਹੇਸ ਵਰਮਾ, ਸੁਖਮਹਿੰਦਰਪਾਲ ਸਿੰਘ ਤੂਰ, ਵਿਪਨ ਸ਼ਰਮਾ, ਰਾਂਝਾ ਸਿੰਘ, ਹਰੀ ਸਿੰਘ ਫੱਗੂਵਾਲਾ, ਬਲਵੀਰ ਸਿੰਘ ਘੁੰਮਣ, ਅਵਤਾਰ ਸਿੰਘ ਤੂਰ, ਜਸਕਰਨ ਸਿੰਘ ਲੈਪੀ, ਭਗਵੰਤ ਸਿੰਘ ਸਰਪੰਚ ਥੰਮਣਸਿੰਘਵਾਲਾ ਅਤੇ ਗੁਰਪ੍ਰੀਤ ਸਿੰਘ ਕੰਧੋਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਰਪੰਚ ਹਾਜ਼ਰ ਸਨ। ਇਸ ਦੌਰਾਨ ਪਾਰਟੀ ਵਰਕਰਾਂ ਨੇ ਰਜਿੰਦਰ ਸਿੰਘ ਰਾਜਾ ਦੇ ਕਾਂਗਰਸ ਪਾਰਟੀ ਦੇ ਦੁਬਾਰਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਅਤੇ ਪਾਰਟੀ ਦੀ ਹਾਈ ਕਮਾਂਨ ਦਾ ਧੰਨਵਾਦ ਵੀ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement