
ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ...
ਚੰਡੀਗੜ (ਸ.ਸ.ਸ) : ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇਹ ਪ੍ਰਾਜੈਕਟ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਸ਼ੁਰੂ ਹੋ ਚੁੱਕਾ ਹੈ।ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
Disable People
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਾਸਤੇ ਦਿਵਿਆਂਗ ਵਿਅਕਤੀਆਂ ਲਈ ਸਰਕਾਰ ਵੱਲੋਂ http://www.swavlambancard.gov.
Disable People
ਉਨਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਦਿਵਿਆਂਗਜਨਾ ਦਾ ਕੇਂਦਰ ਪੱਧਰ ਉਤੇ ਡਾਟਾਬੇਸ ਤਿਆਰ ਕੀਤਾ ਜਾਵੇਗਾ ਤਾਂ ਜੋ ਉਹਨਾ ਨੂੰ ਪਿੰਡ, ਬਲਾਕ, ਜਿਲਾ, ਸੂਬਾ ਅਤੇ ਕੌਮੀ ਪੱਧਰ ਉਤੇ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾ ਸਕੇ। ਦਿਵਿਆਂਗਜਨਾ ਦੀ ਸਹੂਲਤ ਲਈ ਉਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾ ਵੀ ਇਸ ਪੋਰਟਲ ਤੇ ਉਪਲੱਬਧ ਹਨ। ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਦਿਵਿਆਂਗ ਵਿਅਕਤੀ ਵਿਲੱਖਣ ਪਹਿਚਾਣਤਾ ਕਾਰਡ ਰਾਹੀਂ ਹੀ ਇਨਾਂ ਸਹੂਲਤਾਂ ਦਾ ਲਾਭ ਲੈ ਸਕਣਗੇ।
Disable People
ਵਿਲੱਖਣ ਪਹਿਚਾਣਤਾ ਕਾਰਡ ਨਾਲ ਹੀ ਦਿਵਿਆਂਗਤਾ ਸਰਟੀਫਿਕੇਟ ਵੀ ਸਿਹਤ ਵਿਭਾਗ ਵੱਲੋਂ ਜਾਰੀ ਕੀਤਾ ਜਾਵੇਗਾ।ਇਸ ਸੁਵਿਧਾ ਦਾ ਲਾਭ ਪ੍ਰਾਪਤ ਕਰਨ ਲਈ ਰਾਜ ਦੇ ਦਿਵਿਆਂਗ ਵਿਅਕਤੀਆਂ ਦਾ swavlambancard.gov.in ਪੋਰਟਲ ਉਤੇ ਪੰਜੀਕਰਨ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਜਿਨਾਂ ਕੋਲ ਸਿਹਤ ਵਿਭਾਗ ਦੁਆਰਾ ਪਹਿਲਾਂ ਜਾਰੀ ਕੀਤਾ ਆਫ ਲਾਇਨ ਸਰਟੀਫਿਕੇਟ ਹੈ ਅਤੇ ਜੋ ਆਪਣਾ ਨਵਾਂ ਦਿਵਿਆਂਗਤਾ ਸਰਟੀਫਿਕੇਟ ਬਣਾਉਣਾ ਚੁਹੰਦੇ ਹਨ ਉਹ ਆਪਣੇ ਕੰਪਿਊਟਰ, ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ, ਸਿਹਤ ਕੇਂਦਰ, ਸੋਸ਼ਲ ਸਕਿਉਰਿਟੀ ਦਫ਼ਤਰ ਆਦਿ ਤੋਂ ਪੰਜੀਕਰਨ ਕਰ ਸਕਦੇ ਹਨ।
Disable People
ਦਿਵਿਆਂਗਜਨਾ ਦੁਆਰਾ ਵਧੇਰੇ ਜਾਣਕਾਰੀ ਲਈ ਆਪਣੇ ਜ਼ਿਲੇ ਦੇ ਸਮਾਜਿਕ ਸੁਰੱਖਿਆ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿੱਚ ਦਿਵਿਆਂਗ ਵਿਅਕਤੀ 10 ਰੁਪਏ ਪ੍ਰਤੀ ਬਿਨੈ ਪੱਤਰ ਦੇ ਸਹੂਲਤ ਚਾਰਜ ਨਾਲ ਆਪਣਾ ਪੰਜੀਕਰਨ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਦੁਆਰਾ ਆਪਣੇ ਪਿੰਡ ਦੇ ਆਂਗਨਵਾੜੀ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ, ਉਹ ਉਨਾਂ ਦਾ ਬਿਨੈਪੱਤਰ ਭਰਨ ਉਪਰੰਤ ਸੁਵਿਧਾ ਸੈਂਟਰਾਂ/ ਕਾਮਨ ਸਰਵਿਸ ਸੈਂਟਰਾਂ ਤੱਕ ਪਹੁੰਚਾਉਣ ਵਿੱਚ ਮੱਦਦ ਕਰਨਗੇ।