ਸੁਲਤਾਨਪੁਰ ਲੋਧੀ 'ਚ ਬੱਚਿਆ ਨਾਲ ਵਾਪਰਿਆ ਹਾਦਸਾ
Published : Jan 15, 2020, 11:30 am IST
Updated : Jan 15, 2020, 11:39 am IST
SHARE ARTICLE
File
File

ਬੱਸ ਵਿੱਚ ਸੀ 40 ਬੱਚੇ ਸਵਾਰ

ਸੁਲਤਾਨਪੁਰ ਲੋਧੀ- ਸੁਲਤਾਨਪੁਰ ਲੋਧੀ 'ਚ ਅੱਜ ਸਵੇਰੇ ਬੂਸੋਵਾਲ ਸੜਕ 'ਤੇ ਇੱਕ ਸਕੂਲ ਬੱਸ ਪਲਟ ਗਈ। ਇਸ ਬੱਸ 'ਚ ਕੁਲ 40 ਬੱਚੇ ਸਵਾਰ ਸਨ। ਹਾਦਸੇ 'ਚ ਜ਼ਖਮੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਲੋਕਾਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ।

FileFile

ਫਿਲਹਾਲ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀਨੁਕਸਾਨ ਨਹੀਂ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਕੂਲ ਬੱਸ ਦੀ ਰਫਤਾਰ ਘੱਟ ਸੀ ਜਿਸ ਕਾਰਨ ਵੱਡਾ ਹਾਦਸਾ ਨਹੀਂ ਵਾਪਰਿਆ। ਇਹ ਬੱਚੇ ਅਕਾਲ ਅਕਾਦਮੀ ਸੂਕਲ ਦੇ ਵਿਦਿਆਰਥੀ ਸਨ।

School BusFile

ਅੱਜ ਸਵੇਰੇ 7.55 ਵਜੇ ਸਕੂਲ ਬੱਸ ਜਦੋਂ ਪਿੰਡ ਬੂਸੋਵਾਲ ਦੀ ਸੜਕ ਤੋਂ ਗੁਜਰ ਰਹੀ ਸੀ ਤਾਂ ਬੱਸ ਚਾਲਕ ਸਾਹਮਣੇ ਤੋਂ ਆ ਰਹੇ ਟਰੱਕ ਤੋਂ ਬਚਾਅ ਕਰ ਰਿਹਾ ਸੀ ਜਿਸ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਬੱਸ ਖਤਾਨਾਂ 'ਚ ਪਲਟ ਗਈ।

School StudentFile

ਹਾਦਸੇ ਮਗਰੋਂ ਪਿੰਡ ਵਾਸੀਆਂ ਅਤੇ ਆਸਪਾਸ ਦੇ ਲੋਕਾਂ ਨੇ ਤੁਰੰਤ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਅਤੇ ਡਰਾਈਵਰ ਨੂੰ ਬਾਹਰ ਕੱਢਿਆ। ਜਿਸ ਸਮੇਂ ਹਾਦਸਾ ਵਾਪਰਿਆ ਉਦੋਂ ਸੰਘਣੀ ਧੁੰਦ ਛਾਈ ਹੋਈ ਸੀ। ਇਸ ਮਗਰੋਂ ਪੁਲਿਸ ਅਤੇ ਐਂਬੁਲੈਂਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।

FileFile

ਜ਼ਖਮੀ ਬੱਚਿਆਂ ਨੂੰ ਇਲਾਜ਼ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement