
ਸਰਕਾਰ 'ਤੇ ਨਿੱਜੀ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਦਾ ਲਾਇਆ ਦੋਸ਼
ਚੰਡੀਗੜ੍ਹ : ਪੰਜਾਬ ਦੇ ਸਿਆਸੀ ਗਲਿਆਰਿਆਂ ਅੰਦਰ ਇਕ-ਦੂਜੇ ਨੂੰ ਠਿੱਬੀ ਲਾਉਣ ਦੀ ਕੋਸ਼ਿਸ਼ ਦਾ ਸਿਲਸਿਲਾ ਥੰਮਦਾ ਨਜ਼ਰ ਨਹੀਂ ਆ ਰਿਹਾ। ਇਕ-ਦੂਜੇ ਨੂੰ ਘੇਰਨ ਦੀ ਨੀਤੀ ਤਹਿਤ ਸਾਰੇ ਦਲਾਂ ਵਲੋਂ ਹਮਲਾਵਰ ਤੇਵਰ ਅਪਣਾਏ ਜਾ ਰਹੇ ਹਨ। ਕੈਪਟਨ ਸਰਕਾਰ ਨੂੰ ਅੰਦਰੋਂ ਤੇ ਬਾਹਰੋਂ ਅਜਿਹੇ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Photo
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਕ ਵਫ਼ਦ ਸਮੇਤ ਬਿਜਲੀ ਮਾਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਲਾਉਣ ਲਈ ਰਾਜਪਾਲ ਵੀਪੀ ਸਿੰਘ ਬਦਨੌਰ ਕੋਲ ਪਹੁੰਚੇ।
Photo
ਰਾਜਪਾਲ ਨਾਲ ਮਿਲਣੀ ਤੋਂ ਬਾਅਦ ਮੀਡੀਏ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਨੌਬਤ ਹੀ ਨਹੀਂ ਆਵੇਗੀ, ਕਿਉਂਕਿ ਇੱਥੇ ਤਾਂ ਕੋਈ ਮੁੱਖ ਮੰਤਰੀ ਹੈ ਹੀ ਨਹੀਂ।
Photo
ਰਾਜਪਾਲ ਕੋਲ ਕੀਤੀ ਪਹੁੰਚ ਸਬੰਧੀ ਸੁਖਬੀਰ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਇੱਥੇ ਕੋਈ ਸੁਣਵਾਈ ਨਾ ਹੋਈ ਤਾਂ ਉਹ ਹਾਈਕੋਰਟ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਖਿਲਾਫ਼ ਉਨ੍ਹਾਂ ਦਾ ਸੰਘਰਸ਼ ਲੋਕਾਂ ਦੀ ਲੁੱਟ-ਖੋਹ ਖ਼ਤਮ ਹੋਣ ਤਕ ਜਾਰੀ ਰਹੇਗਾ।
Photo
ਰਾਜਪਾਲ ਨਾਲ ਮੁਲਾਕਾਤ ਦੌਰਾਨ ਸੁਖਬੀਰ ਬਾਦਲ ਨੇ ਰਾਜਪਾਲ ਨੂੰ ਕੈਪਟਨ ਸਰਕਾਰ ਵਲੋਂ 41 ਹਜ਼ਾਰ ਕਰੋੜ ਰੁਪਏ ਦੇ ਕੀਤੇ ਘੁਟਾਲੇ ਤੋਂ ਜਾਣੂ ਕਰਵਾਇਆ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਬਿਜਲੀ ਵਿਭਾਗ ਵਲੋਂ 3 ਨਿੱਜੀ ਕੰਪਨੀਆਂ ਨੂੰ ਫ਼ਾਇਦਾ ਪਹੁੰਚਇਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਮਿਲਣ ਵਾਲੀ ਬਿਜਲੀ ਮਹਿੰਗੀ ਹੋ ਗਈ ਹੈ।
Photo
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਅਫ਼ਸਰਾਂ ਦੀ ਇਨ੍ਹਾਂ ਕੰਪਨੀਆਂ ਨਾਲ ਮਿਲੀਭੁਗਤ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਉਹ ਇਹ ਸੰਘਰਸ਼ ਲੋਕਾਂ ਨੂੰ ਇਨਸਾਫ਼ ਮਿਲਣ ਤਕ ਜਾਰੀ ਰੱਖਣਗੇ।