
ਸੀਬੀਆਈ ਦੀ ਮੁਢਲੀ ਜਾਂਚ ਰਿਪੋਰਟ ਨੂੰ ਜਨਤਕ ਕੀਤਾ ਜਾਵੇ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ’ਚ ਨਾਜਾਇਜ਼ ਮਾਈਨਿੰਗ ਦੇ ਮਾਮਲਿਆਂ ’ਤੇ ਕੈਪਟਨ ਸਰਕਾਰ ਵਲੋਂ ਕਾਰਵਾਈ ਨਾ ਕਰਨ ਤੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਹਾਈ ਕੋਰਟ ’ਚ ਇਹ ਮੰਨ ਲਿਆ ਕਿ ਪਿਛਲੇ 4 ਸਾਲ ਵਿਚ ਕੇਵਲ ਤਿੰਨ ਹੀ ਕੇਸ ਦਰਜ ਕੀਤੇ ਗਏ ਹਨ, ਇਹ ਸਿੱਧ ਕਰ ਦਿਤਾ ਹੈ ਕਿ ਕੈਪਟਨ ਸਰਕਾਰ ਖ਼ੁਦ ਹੀ ਮਾਫ਼ੀਆ ਨੂੰ ਵਧਾਵਾ ਦੇ ਰਹੀ ਹੈ।
Harpal Cheema
ਪਹਿਲਾਂ ਉਨ੍ਹਾਂ ਸਰਕਾਰੀ ਕੰਪਨੀਆਂ ਨੂੰ ਮਾਫ਼ੀਆ ਨਾਲ ਮਿਲ ਕੇ ਲੁੱਟਿਆ, ਹੁਣ ਨਾਕੇ ਨੂੰ ਹੀ ਮਾਫ਼ੀਆ ਦੇ ਹਵਾਲੇ ਕਰ ਦਿਤਾ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਹਾਈ ਕੋਰਟ ਵਿਚ ਪਹਿਲਾਂ ਤੋਂ ਪਈ ਰਿਪੋਰਟ ਜਿਸ ’ਚ ਵੱਡੇ ਆਗੂਆਂ ਤੇ ਉਚ ਅਧਿਕਾਰੀਆਂ ਦੇ ਨਾਮ ਮਾਈਨਿੰਗ ਮਾਫ਼ੀਆ ਵਿਚ ਆਏ ਹਨ ਉਨ੍ਹਾਂ ਨੂੰ ਜਨਤਕ ਕੀਤਾ ਜਾਵੇ।
Harpal Cheema
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਸ ਤੋਂ ਵੱਡਾ ਧੋਖਾ ਕੀ ਹੋ ਸਕਦਾ ਹੈ ਕਿ ਅੱਜ ਪੁਲਿਸ ਦੇ ਬਦਲੇ ਗੁੰਡੇ ਨਾਕੇ ਲਗਾ ਰਹੇ ਹਨ ਅਤੇ ਲੋਕਾਂ ਤੋਂ ਗ਼ੈਰ ਕਾਨੂੰਨੀ ਢੰਗ ਨਾਲ ਪੈਸਾ ਵਸੂਲ ਰਹੇ ਹਨ। ਸਰਕਾਰ ਨੇ ਚਾਰ ਸਾਲ ’ਚ ਛੋਟੇ ਤਸਕਰਾਂ ਉੱਤੇ ਕੇਵਲ ਤਿੰਨ ਐਫ਼ਆਈਆਰ ਦਰਜ ਕੀਤੀਆਂ, ਜਦੋਂ ਕਿ ਅਜਿਹੇ ਸੈਂਕੜੇ ਤਸਕਰ ਹਨ ਜਿਨ੍ਹਾਂ ਦਾ ਡਾਟਾ ਪੁਲਿਸ ਕੋਲ ਵੀ ਮੌਜੂਦ ਹੈ। ਸਰਕਾਰ ਨੇ ਹਾਈ ਕੋਰਟ ਦੇ ਦਬਾਅ ਕਾਰਨ ਇਨ੍ਹਾਂ ਤਿੰਨਾਂ ਉੱਤੇ ਮਜ਼ਬੂਰੀ ਵਿਚ ਕੇਸ ਦਰਜ ਕੀਤਾ ਹੈ।