ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹÄ ਹੋਵੇਗਾ
Published : Jan 15, 2021, 12:20 am IST
Updated : Jan 15, 2021, 12:20 am IST
SHARE ARTICLE
image
image

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹÄ ਹੋਵੇਗਾ

ਕੇਂਦਰ ਨੂੰ ਇਹ ਮੁੱਦਾ ਵਕਾਰ ਤੇ ਹਉਮੇ ਦਾ ਸਵਾਲ ਨਾ ਬਣਾਉਣ ਲਈ ਕਿਹਾ 

ਚੰਡੀਗੜ੍ਹ, 14 ਜਨਵਰੀ (ਸੁਰਜੀਤ ਸਿੰਘ ਸੱਤੀ) : ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਹ ਸਾਫ਼ ਕਰ ਦਿਤਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖ਼ੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹÄ ਹੋਵੇਗਾ। ਕੈਬਨਿਟ ਨੇ ਇਹ ਵੀ ਸਾਫ਼ ਕੀਤਾ ਕਿ ਇਹੀ ਕਦਮ ਚੁੱਕਣ ਨਾਲ ਮੌਜੂਦਾ ਸਮੱਸਿਆ ਦਾ ਨਿਪਟਾਰਾ ਹੋ ਸਕਦਾ ਹੈ।
ਸੂਬਾਈ ਕੈਬਨਿਟ ਦੀ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹੈ। ਮੰਤਰੀ ਮੰਡਲ ਦੇ ਮੈਂਬਰਾਂ ਨੇ ਇਕ ਸੁਰ ਵਿਚ ਐਲਾਨ ਕੀਤਾ ਕਿ ਮੌਜੂਦਾ ਮੁਸ਼ਕਲ ਹਾਲਾਤ ਨਾਲ ਨਿਪਟਣ ਲਈ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਹੀ ਇਕੋ-ਇਕ ਹੱਲ ਹੈ। ਮੰਤਰੀ ਮੰਡਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਵਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਪਣੀ ਉਪਜ ਦਾ ਬਹੁਤ ਹੀ ਘੱਟ ਮੁੱਲ ਮਿਲ ਰਿਹਾ ਹੈ।
ਮੀਟਿੰਗ ਦੀ ਸ਼ੁਰੂਆਤ ਮੌਕੇ ਮੰਤਰੀ ਮੰਡਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋ ਚੁੱਕੇ ਕਿਸਾਨਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰਖਿਆ। ਇਸ ਕਿਸਾਨੀ ਸੰਘਰਸ਼ ਦੌਰਾਨ ਅਜੇ ਤਕ ਲਗਭਗ 78 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕੈਬਨਿਟ ਨੇ ਇਹ ਵੀ ਕਿਹਾ ਕਿ ਇਸ ਸੰਘਰਸ਼ ਮੌਕੇ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਇਸ ਸਮੱਸਿਆ ਦਾ ਛੇਤੀ ਨਿਪਟਾਰਾ ਕੀਤੇ ਜਾਣ ਦੀ ਲੋੜ ਹੈ। ਇਹ ਮਸਲਾ ਕਿਸਾਨਾਂ ਅਤੇ ਭਾਰਤ ਸਰਕਾਰ ਵਿਚਾਲੇ ਹੋਈ ਅੱਠ ਪੜਾਵਾਂ ਦੀ ਗੱਲਬਾਤ ਦੌਰਾਨ ਵਿਚਾਰਿਆ ਜਾ ਚੁਕਿਆ ਹੈ। ਇਹ ਸਪੱਸ਼ਟ ਕਰਦੇ ਹੋਏ ਕਿ ਸੁਪਰੀਮ ਕੋਰਟ ਨੇ ਵੀ ਸੰਘਰਸ਼ਸੀਲ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਮੰਨਿਆ ਹੈ ਅਤੇ ਉਨ੍ਹਾਂ ਦੇ ਦਰਦ ਤੇ ਪੀੜਾ ਨੂੰ ਪ੍ਰਮਾਣਤ ਕੀਤਾ ਹੈ, ਵਜ਼ਾਰਤ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਸਲੇ ਨੂੰ ਵੱਕਾਰ ਤੇ ਹਊਮੇ ਦਾ ਸਵਾਲ ਨਹÄ ਬਣਾਉਣਾ ਚਾਹੀਦਾ ਕਿਉਂ ਜੇਕਰ ਇਹ ਮੁੱਦਾ ਅਣਸੁਲਝਿਆ ਰਿਹਾ ਤਾਂ ਇਸ ਨਾਲ ਕਈ ਦਹਾਕਿਆਂ ਤਕ ਦੇਸ਼ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। 
ਕੈਬਨਿਟ ਮੰਤਰੀਆਂ ਜਿਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਏ, ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਾਨੂੰਨਾਂ ਵਿਚ ਵੱਡੇ ਪੱਧਰ 
ਉਤੇ ਬਦਲਾਅ ਕਰ ਸਕਦੀ ਹੈ ਤਾਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਜ਼ਿਦਬਾਜ਼ੀ ਸਮਝ ਤੋਂ ਬਾਹਰ ਹੈ।
ਇਕ ਰਸਮੀ ਮਤੇ ਵਿਚ ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿਚ ਪੰਜਾਬ ਵਿਧਾਨ ਸਭਾ ਵਲੋਂ 28 ਅਗੱਸਤ, 2020 ਅਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਗਏ ਮਤਿਆਂ ਪ੍ਰਤੀ ਅਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਇਸ ਗੱਲ ’ਤੇ ਜ਼ੋਰ ਦਿਤਾ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ। 
 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement