ਸਰਕਾਰ-ਕਿਸਾਨ ਜਥੇਬੰਦੀਆਂ ਦੀ ਗੱਲਬਾਤ ਤੈਅ ਪ੍ਰੋਗਰਾਮ ਅਨੁਸਾਰ ਅੱਜ : ਨਰਿੰਦਰ ਤੋਮਰ
Published : Jan 15, 2021, 12:22 am IST
Updated : Jan 15, 2021, 12:23 am IST
SHARE ARTICLE
image
image

ਸਰਕਾਰ-ਕਿਸਾਨ ਜਥੇਬੰਦੀਆਂ ਦੀ ਗੱਲਬਾਤ ਤੈਅ ਪ੍ਰੋਗਰਾਮ ਅਨੁਸਾਰ ਅੱਜ : ਨਰਿੰਦਰ ਤੋਮਰ

ਨਵੀਂ ਦਿੱਲੀ, 14 ਜਨਵਰੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ 9ਵੇਂ ਦੌਰ ਦੀ ਗੱਲਬਾਤ ਤੈਅ ਪ੍ਰੋਗਰਾਮ ਤਹਿਤ ਸ਼ੁਕਰਵਾਰ ਨੂੰ ਹੋਵੇਗਾ ਅਤੇ ਕੇਂਦਰ ਨੂੰ ਉਮੀਦ ਹੈ ਕਿ ਇਹ ਵਿਚਾਰ-ਵਟਾਂਦਰਾ ਸਕਾਰਾਤਮਕ ਰਹੇਗਾ।
ਤੋਮਰ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਖੁਲ੍ਹੇ ਮਨ ਨਾਲ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਸੁਪਰੀਮ ਕੋਰਟ ਵਲੋਂ ਰੇੜਕਾ ਸੁਝਲਾਉਣ ਲਈ ਚਾਰ ਮੈਂਬਰੀ ਕਮੇਟੀ ਗਠਤ ਕੀਤੇ ਜਾਣ ਅਤੇ ਫਿਰ ਇਕ ਮੈਂਬਰ ਦੇ ਇਸ ਤੋਂ ਵੱਖ ਹੋਣ ਹੋ ਜਾਣ ਕਾਰਨ 9ਵੇਂ ਦੌਰ ਦੀ ਗੱਲਬਾਤ ਨੂੰ ਲੈ ਕੇ ਭੁਲੇਖੇ ਦੀ ਸਥਿਤੀ ਨੂੰ ਦੂਰ ਕਰਦੇ ਹੋਏ ਤੋਮਰ ਨੇ ਕਿਹਾ ਕਿ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ 15 ਜਨਵਰੀ ਨੂੰ ਦਿਨ ਵਿਚ 12 ਵਜੇ ਬੈਠਕ ਹੋਵੇਗੀ। 
ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਹਾਲਾਂਕਿ, ਉਹ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਾ ਚਾਹੁੰਦੇ। ਕਿਸਾਨ ਜਥੇਬੰਦੀਆਂ ਨੇ ਕਮੇਟੀ ਦੇ ਮੈਂਬਰਾਂ ਪ੍ਰਤੀ ਖ਼ਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੇ ਮੈਂਬਰਾਂ ਨੇ ਪਹਿਲਾਂ ਤਿੰਨੋਂ ਕਾਨੂੰਨਾਂ ਦੀ ਵਕਾਲਤ ਕੀਤੀ ਸੀ।
ਇਸ ਤੋਂ ਪਹਿਲਾਂ ਹੀ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਕਿਹਾ ਸੀ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਦਰਮਿਆਨ ਰੇੜਕੇ ਦੇ ਹੱਲ ਲਈ ਸੁਪਰੀਮ ਕੋਰਟ ਵਲੋਂ ਬਣਾਈ ਗਈ ਚਾਰ ਮੈਂਬਰੀ ਕਮੇਟੀ ਤੋਂ ਵੱਖ ਹੋ ਗਏ ਹਨ। (ਪੀਟੀਆਈ)

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement