
-ਕਿਹਾ, 2017 ਵਾਂਗ ‘ਆਪ’ ਨੂੰ ਰੋਕਣ ਲਈ ਫਿਰ ਬਣਨ ਲੱਗੇ ਨਾਪਾਕ ਗਠਜੋੜ, ਸਾਵਧਾਨ ਰਹਿਣ ਪੰਜਾਬੀ
- ਕਾਂਗਰਸ, ਭਾਜਪਾ, ਕੈਪਟਨ ਅਤੇ ਬਾਦਲ ਕਦੇ ਨਹੀਂ ਚਾਹੁੰਦੇ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ
-‘ਆਪ’ ਦੀ ਚੜ੍ਹਤ ਦੇਖਦਿਆਂ ਸਾਰੇ ਵਿਰੋਧੀ ਮਿਲ ਕੇ ਤਿਕੜਮਬਾਜੀਆਂ ਅਤੇ ਸਾਜਿਸ਼ਾਂ ’ਤੇ ਉਤਰੇ: ਆਪ
ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ‘ਏ, ਬੀ ਅਤੇ ਸੀ’ ਟੀਮਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ, ਕਿਉਂਕਿ ਭਾਜਪਾ ਅਤੇ ਇਸ ਦੀਆਂ ‘ਏ, ਬੀ ਅਤੇ ਸੀ’ ਟੀਮਾਂ ਲੋਕਾਂ ਅਤੇ ਲੋਕਤੰਤਰ ਲਈ ਖ਼ਤਰਨਾਕ ਹਨ। ਮਾਨ ਨੇ ਕਿਹਾ ਕਿ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾ ਪੰਜਾਬੀਆਂ ਅੱਗੇ ਸਪਸ਼ੱਟ ਉਦਾਹਰਨ ਹਨ, ਜਦੋਂ ਕਾਂਗਰਸ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਸੱਤਾ ਸੌਂਪਣ ਲਈ ਅਕਾਲੀ ਦਲ ਬਾਦਲ ਅਤੇ ਭਾਜਪਾ ਨੇ ਕਾਂਗਰਸ ਨੂੰ ਵੋਟਾਂ ਪਾਈਆਂ ਸਨ ਤਾਂ ਜੋ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਰੋਕਿਆ ਜਾ ਸਕੇ।
Bhagwant Mann
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, ‘‘ਭਾਜਪਾ ਦਾ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ। ਭਾਜਪਾ ਆਗੂਆਂ ਦੇ ਅੱਤਿਆਚਾਰਾਂ ਕਾਰਨ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਾ ਕੇਵਲ ਸੜਕਾਂ ’ਤੇ ਰੁਲਣਾ ਪਿਆ, ਸਗੋਂ ਆਪਣੀਆਂ ਜਾਨਾਂ ਦੀ ਅਹੂਤੀ ਵੀ ਦੇਣੀ ਪਈ। ਪਰ ਅੱਜ ਲਾਲਚੀ ਅਤੇ ਭ੍ਰਿਸ਼ਟਾਚਾਰੀ ਸਿਆਸਤਦਾਨ ਅੰਦੋਲਨਕਾਰੀ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਕੇ ਪੰਜਾਬ ਵਿੱਚ ਭਾਜਪਾ (ਤਾਨਾਸ਼ਾਹਾਂ) ਦਾ ਰਾਜਭਾਗ ਸਥਾਪਤ ਕਰਨ ਤੱਕ ਗਿਰ ਗਏ ਹਨ।’’
Captain Amarinder Singh
ਮਾਨ ਨੇ ਦਾਅਵਾ ਕੀਤਾ ਕਿ ਜਦੋਂ ਵੀ ਪੰਜਾਬ ਵਾਸੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਯਤਨ ਕਰਦੇ ਹਨ ਤਾਂ ਕਾਂਗਰਸ, ਕੈਪਟਨ, ਬਾਦਲ ਅਤੇ ਭਾਜਪਾ ਆਦਿ ਦੇ ਸਾਰੇ ਆਗੂ ਇਕੱਠੇ ਹੋ ਜਾਂਦੇ ਹਨ ਅਤੇ ਹੁਣ 2022 ਦੀਆਂ ਚੋਣਾ ਵਿੱਚ ‘ਆਪ’ ਦੇ ਵਿਰੁੱਧ ਕਾਂਗਰਸ, ਕੈਪਟਨ, ਢੀਂਡਸਾ ਅਤੇ ਬਾਦਲ ਦਲ ਅੰਦਰਖਾਤੇ ਭਾਜਪਾ ਨਾਲ ਚੋਣ ਗਠਜੋੜ ਕਰ ਚੁੱਕੇ ਹਨ। ਇਸੇ ਲਈ ਇਨਾਂ ਰਿਵਾਇਤੀ ਪਾਰਟੀਆਂ ਦੇ ਆਗੂ ਥੋਕ ਦੇ ਭਾਅ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਅਕਾਲੀ ਦਲ ਬਾਦਲ ਦੀ ਭਾਜਪਾ ਨਾਲ ਦੋਸਤੀ ਜੱਗ ਜਾਹਿਰ ਹੈ ਅਤੇ ਬਾਦਲ ਪਰਿਵਾਰ ਹਮੇਸ਼ਾਂ ਹੀ ਭਾਜਪਾ ਦੀ ਏ ਟੀਮ ਵਜੋਂ ਪ੍ਰਸਿੱਧ ਰਿਹਾ ਹੈ।
Sukhdev Singh Dhindsa
ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਭਾਜਪਾ ਲਈ ਬੀ ਟੀਮ ਵਜੋਂ ਜਾਣੇ ਗਏ ਹਨ, ਜਦੋਂ ਕਿ ਚੋਣਾ ਨਾ ਜਿੱਤਣ ਵਾਲੇ ਲੋਕ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਭਾਜਪਾ ਦੀ ‘ਸੀ’ ਟੀਮ ਵਜੋਂ ਕੰਮ ਕਰ ਰਹੇ ਹਨ। ਮਾਨ ਨੇ ਕਿਹਾ ਕਿ ਜਿੱਥੇ ਇਖ਼ਲਾਕ ਤੋਂ ਗਿਰੇ ਲੋਕ ਕਿਸਾਨਾਂ ਦੀਆਂ ਕੁਰਬਾਨੀਆਂ ਤੋਂ ਲੰਘ ਕੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ, ਉਥੇ ਹੀ ਭ੍ਰਿਸ਼ਟਾਚਾਰੀ ਆਗੂਆਂ ਨੂੰ ਇਨਫੋਰਸਮੈਂਟ ਡਾਇਕਟੋਰੇਟ (ਈ.ਡੀ.) ਅਤੇ ਇਨਕਮ ਟੈਕਸ ਦਾ ਡਰਾ ਦਿਖਾ ਕੇ ਭਾਜਪਾ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
Bhagwant Mann
‘ਆਪ’ ਆਗੂ ਨੇ ਕਿਹਾ ਕਿ ਜਿਉਂ- ਜਿਉਂ ਵਿਧਾਨ ਸਭਾ ਚੋਣਾ ਨਜ਼ਦੀਕ ਆ ਰਹੀਆਂ ਹਨ, ਤਿਉਂ- ਤਿਉਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਆਗੂਆਂ ਅਤੇ ਪਾਰਟੀਆਂ ਦੇ ਚਿਹਰੇ ਨੰਗੇ ਹੋ ਰਹੇ ਹਨ। ‘ਆਪ’ ਦੀ ਚੜ੍ਹਤ ਦੇਖਦਿਆਂ ਸਾਰੇ ਵਿਰੋਧੀ ਮਿਲ ਕੇ ਤਿਕੜਮਬਾਜੀਆਂ ਅਤੇ ਸਾਜਿਸ਼ਾਂ ’ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਸਮੇਤ ਕਿਸਾਨਾਂ ਦੀਆਂ ਕੁਰਬਾਨੀਆਂ ਦੀ ਦੁਹਾਈ ਦੇਣ ਵਾਲੇ ਕੁੱਝ ਲੋਕ ਵੀ ਭਾਜਪਾ ਦੀ ਬੇੜੀ ਵਿੱਚ ਸਵਾਰ ਹੋ ਰਹੇ ਹਨ ਅਤੇ ਉਨ੍ਹਾਂ ਦੇ ਦੋਹਰੇ ਕਿਰਦਾਰ ਲੋਕਾਂ ਸਾਹਮਣੇ ਆ ਗਏ ਹਨ।
ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇਸ਼ ਦੀ ਰਾਜਨੀਤੀ ਵਿੱਚ ਪਰਿਵਾਰਤਨ ਦੀ ਮੁਦਈ ਹੈ ਅਤੇ ਚੰਗੀ ਸਿੱਖਿਆ, ਇਲਾਜ, ਪੀਣ ਦਾ ਪਾਣੀ ਅਤੇ ਹੋਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਪੰਜਾਬ ਦੀ ਨਵੀਂ ਇਬਾਰਤ ਲਿਖਣ ਲਈ ਪੰਜਾਬ ਵਾਸੀ ਤਿਆਰ ਬਰ ਤਿਆਰ ਹਨ, ਤਾਂ ਜੋ ਸਰਕਾਰੀ ਸਾਧਨਾਂ ਦੀ ਲੁੱਟ ਘਸੁੱਟ ਨੂੰ ਬੰਦ ਕੀਤਾ ਜਾਵੇ ਅਤੇ ਪੰਜਾਬ ਨੂੰ ਮੁੱੜ ਸੋਹਣਾ ਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇ।