
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿਚ ਕੀਤਾ ਸਵਾਗਤ
ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਮੰਨ ਬਣਾ ਲਿਆ ਹੈ, 14 ਫ਼ਰਵਰੀ ਨੂੰ ਬਦਲਾਵ ਦਾ ਦਿਨ ਹੋਵੇਗਾ- ਹਰਪਾਲ ਸਿੰਘ ਚੀਮਾ
ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾਂ ਵਿੱਚ ਇੱਕ ਵੱਡੀ ਮਜ਼ਬੂਤੀ ਮਿਲੀ ਹੈ। ਲੁਧਿਆਣਾ ਤੋਂ ਕਾਂਗਰਸੀ ਨੇਤਾ ਡਾ. ਵਜੀਰ ਸਿੰਘ ਜੱਸਲ 'ਆਪ' ਵਿਚ ਹੋਏ ਸ਼ਾਮਲ ਹਨ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ।
ਪਾਰਟੀ ਵਿੱਚ ਸ਼ਾਮਲ ਹੋਏ ਨੇਤਾ ਦਾ ਸਵਾਗਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਪੰਜਾਬ ਦਾ ਹਿੱਤ ਚਾਹੁਣ ਵਾਲੇ ਸਾਰੇ ਚੰਗੇ ਲੋਕਾਂ ਦਾ ਅਸੀਂ ਪਾਰਟੀ ਵਿੱਚ ਸਵਾਗਤ ਕਰਦੇ ਹਾਂ। ਪੰਜਾਬ ਦੀ ਜਨਤਾ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਅੰਦਰ ਤੋਂ ਪੂਰੀ ਤਰ੍ਹਾਂ ਨਾਲ ਫ਼ੈਸਲਾ ਕਰ ਲਿਆ ਹੈ।
ਆਮ ਆਦਮੀ ਪਾਰਟੀ ਪੰਜਾਬ ਵਿਚ ਇਮਾਨਦਾਰ ਅਤੇ ਸਥਿਰ ਸਰਕਾਰ ਦੀ ਸਥਾਪਨਾ ਕਰੇਗੀ ਅਤੇ ਪੰਜਾਬ ਨੂੰ ਮੁੜ ਤੋਂ ਸ਼ਾਂਤ ਅਤੇ ਖੁਸ਼ਹਾਲ ਬਣਾਏਗੀ। 14 ਫ਼ਰਵਰੀ ਦਾ ਦਿਨ ਬਦਲਾਅ ਦਾ ਦਿਨ ਹੋਵੇਗਾ।