
ਹਰਜੋਤ ਕਮਲ ਨੂੰ ਚੰਡੀਗੜ੍ਹ ਵਿਚ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਆਗੂਆਂ ਦੀ ਅਗਵਾਈ ਵਿਚ ਭਾਜਪਾ ’ਚ ਸ਼ਾਮਲ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਕਾਂਗਰਸ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ ਅਤੇ ਇਸ ਵਿਚ ਮੋਗਾ ਤੋਂ ਮੌਜੂਦਾ ਵਿਧਾਇਕ ਹਰਜੋਤ ਕਮਲ ਦੀ ਟਿਕਟ ਕੱਟ ਕੇ ਉਥੋਂ ਹਾਲ ਹੀ ਵਿਚ ਪਾਰਟੀ ਦਾ ਹਿੱਸਾ ਬਣੇ ਮਾਲਵਿਕਾ ਸੂਦ ਨੂੰ ਟਿਕਟ ਦੇ ਦਿਤੀ ਗਈ ਹੈ। ਇਸ ਦੇ ਚਲਦਿਆਂ ਹੀ ਵਿਧਾਇਕ ਹਰਜੋਤ ਕਮਲ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
Harjot Kamal joins the BJP
ਹਰਜੋਤ ਕਮਲ ਨੂੰ ਚੰਡੀਗੜ੍ਹ ਵਿਚ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਆਗੂਆਂ ਦੀ ਅਗਵਾਈ ਵਿਚ ਭਾਜਪਾ ’ਚ ਸ਼ਾਮਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮਾਲਵਿਕਾ ਸੂਦ ਦੇ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਦੀ ਹਲਕੇ ਤੋਂ ਟਿਕਟ ਪੱਕੀ ਹੋਣ ਦੀਆਂ ਕਿਆਸਰਾਈਆਂ ਦੇ ਚਲਦਿਆਂ ਹਰਜੋਤ ਕਮਲ ਮੋਗਾ ਦੀ ਸੀਟ ’ਤੇ ਲਗਾਤਾਰ ਦਾਅਵੇਦਾਰੀ ਜਤਾ ਰਹੇ ਸਨ ਅਤੇ ਮਾਲਵਿਕਾ ਸੂਦ ਦਾ ਵਿਰੋਧ ਵੀ ਕਰਦੇ ਵੀ ਨਜ਼ਰ ਆਏ।
Harjot Kamal joins the BJP
ਇਹ ਵੀ ਦੱਸ ਦੇਈਏ ਕਿ ਉਹ ਬੀਤੇ ਦਿਨੀ ਆਪਣੀ ਸੀਟ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੂੰ ਵੀ ਮਿਲੇ ਸਨ ਜਿਥੇ ਉਨ੍ਹਾਂ ਨਾਲ ਹਲਕੇ ਦੇ ਕਈ ਨੁਮਾਇੰਦੇ ਵੀ ਆਏ ਸਨ। ਇਸ ਤੋਂ ਇਲਾਵਾ ਕਾਂਗਰਸ ਹਾਈਕਮਾਨ ਨੇ ਹਰਜੋਤ ਕਮਲ ਨੂੰ ਮਨਾਉਣ ਲਈ ਦਿੱਲੀ ਵੀ ਸੱਦਿਆ ਸੀ ਗੱਲਬਾਤ ਰਾਹੀਂ ਉਨ੍ਹਾਂ ਨੂੰ ਮਨਾਉਣ ਦਾ ਯਤਨ ਵੀ ਕੀਤਾ ਸੀ।
Harjot Kamal joins the BJP
ਇਸ ਦੌਰਾਨ ਜਿਵੇਂ ਹੀ ਕਾਂਗਰਸ ਹਾਈਕਮਾਨ ਵਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਅਤੇ ਮੋਗਾ ਤੋਂ ਮਾਲਵਿਕਾ ਸੂਦ ਨੂੰ ਉਮੀਦਵਾਰ ਐਲਾਨਿਆ ਗਿਆ ਤਾਂ ਇਸ ਐਲਾਨ ਦੇ ਕੁੱਝ ਘੰਟਿਆਂ ਬਾਅਦ ਹੀ ਵਿਧਾਇਕ ਹਰਜੋਤ ਕਮਲ ਨੇ ਕਾਂਗਰਸ ਨੂੰ ਅਲਵਿਦ ਆਖਦਿਆਂ ਭਾਜਪਾ ਦਾ ਪੱਲਾ ਫੜ ਲਿਆ ਹੈ।