‘ਆਪ’ ਵੱਲੋਂ ਜਾਰੀ ਨੰਬਰ ’ਤੇ 48 ਘੰਟੇ ’ਚ 11 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ - ਚੀਮਾ
Published : Jan 15, 2022, 6:29 pm IST
Updated : Jan 15, 2022, 6:29 pm IST
SHARE ARTICLE
Harpal Singh Cheema
Harpal Singh Cheema

-ਪਿਛਲੇ 48 ਘੰਟਿਆਂ ਵਿੱਚ 4 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 5 ਲੱਖ ਤੋਂ ਜਿਆਦਾ ਫੋਨ ਕਾਲਾਂ, 1.25 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 75000 ਤੋਂ ਜ਼ਿਆਦਾ ਟੈਕਸਟ ਮੈਸਜ਼ ਆਏ

-ਲੱਖਾਂ ਦੀ ਲੋਕਾਂ ਦੀ ਪ੍ਰਤੀਕਿਰਿਆ ਸਿੱਧ ਕਰਦੀ ਹੈ ਕਿ ਪੰਜਾਬ ਦੀ ਜਨਤਾ ਨੇ ‘ਆਪ’ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ : ਹਰਪਾਲ ਸਿੰਘ ਚੀਮਾ

-ਲੋਕਾਂ ਨੂੰ ਅਪੀਲ, ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ 70748 70748 ਨੰਬਰ ’ਤੇ ਜ਼ਿਆਦਾ ਤੋਂ ਜ਼ਿਆਦਾ ਗਿਣਤੀ ’ਚ ਆਪਣੀ ਰਾਇ ਦੇਵੋ ਅਤੇ ਸਰਕਾਰ ਵਿੱਚ ਭਾਗੀਦਾਰ ਬਣੋ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ‘70748 70748’ ’ਤੇ 48 ਘੰਟਿਆਂ ਵਿੱਚ 11.5 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਰਜ ਕਰਵਾਈ ਹੈ। ਸ਼ਨੀਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਬੇਹੱਦ ਉਤਸ਼ਾਹਿਤ ਹੈ।

Harpal Singh CheemaHarpal Singh Cheema

ਵੱਡੀ ਗਿਣਤੀ ਵਿੱਚ ਲੋਕ ਆਪਣੀ ਪਸੰਦ ਦਾ ਮੁੱਖ ਮੰਤਰੀ ਬਣਾਉਣ ਲਈ ਆਪਣੀ ਰਾਇ ਦੇ ਰਹੇ ਹਨ ਅਤੇ ਲੋਕਤੰਤਰ ਨੂੰ ਮਜਬੂਰ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਪਿਛਲੇ 48 ਘੰਟਿਆਂ ਵਿੱਚ ਪਾਰਟੀ ਵੱਲੋਂ ਜਾਰੀ ਨੰਬਰ ’ਤੇ 4 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 5 ਲੱਖ ਤੋਂ ਜ਼ਿਆਦਾ ਫੋਨ ਕਾਲਾਂ, ਸਵਾ ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 75000 ਤੋਂ ਜ਼ਿਆਦਾ ਟੈਕਸਟ ਮੈਸਜ ਆਏ ਹਨ ਅਤੇ ਇਸ ਪੂਰੇ ਡਾਟਾ ਨੂੰ ਇਕਠਾ ਕਰਨ ਤੋਂ ਬਾਅਦ ਸੀਨੀਅਰ ਆਗੂਆਂ ਵੱਲੋਂ ਲੋਕਾਂ ਦੀ ਮਿਲੀ ਰਾਇ ਅਨੁਸਾਰ ਮੁੱਖ ਮੰਤਰੀ ਦਾ ਨਾਂਅ ਐਲਾਨਿਆ ਜਾਵੇਗਾ।

Harpal Singh Cheema Harpal Singh Cheema

ਪੰਜਾਬ ਦੇ ਲੋਕਾਂ ਵੱਲੋਂ ਭਾਰੀ ਸੰਖਿਆ ਵਿੱਚ ਮਿਲ ਰਹੀ ਪ੍ਰਤੀਕਿਰਿਆ ਬਾਰੇ ਹਰਪਾਲ ਸਿੰਘ ਚੀਮਾ ਨੇ ਉਤਸ਼ਾਹ ਨਾਲ ਦੱਸਿਆ ਕਿ ਲੱਖਾਂ ਦੀ ਸੰਖਿਆਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਮਿਲ ਰਹੀ ਪ੍ਰਤੀਕਿਰਿਆ ਸਿੱਧ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ।

Harpal Singh Cheema Harpal Singh Cheema

ਇਸ ਵਾਰ ਸਪੱਸ਼ਟ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣੇਗੀ ਅਤੇ ਰਵਾਇਤੀ ਸਿਆਸੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫਾਇਆ ਹੋਵੇਗਾ। ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਲੁੱਟ ਘਸੁੱਟ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ, ਇਸ ਲਈ ਲੋਕ ਬਦਲਾਅ ਚਾਹੁੰਦੇ ਹਨ।  

ਲੋਕਾਂ ਨੂੰ ਅਪੀਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ‘ਆਪ’ ਵੱਲੋਂ ਜਾਰੀ ਨੰਬਰ ’ਤੇ ਆਪਣੀ ਪ੍ਰਤੀਕਿਰਿਆ ਦੇਣ। ਲੋਕ ਆਪਣੀ ਪਸੰਦ ਦਾ ਮੁੱਖ ਮੰਤਰੀ ਚੁਣਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਭਾਗੀਦਾਰ ਬਣਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement