
ਕਿਹਾ- ਵਾਹਿਗੁਰੂ ਦੀ ਕਿਰਪਾ ਨਾਲ ਚੋਣ ਲੜਾਂਗੇ ਵੀ ਅਤੇ ਜਿੱਤਾਂਗੇ ਵੀ
ਮਾਨਸਾ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਮਾਨਸਾ ਤੋਂ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਹਲਕਾ ਮਾਨਸਾ ਤੋਂ ਟਿਕਟ ਮਿਲਣ 'ਤੇ ਸਿੱਧੂ ਮੂਸੇਵਾਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਹੈ।
Nazar Singh Manshahia
ਉਨ੍ਹਾਂ ਕਿਹਾ ਕਿ ਸਾਰੇ ਹਲਕਾ ਵਾਸੀਆਂ ਦਾ ਧਨਵਾਦੀ ਹਾਂ ਜਿਨ੍ਹਾਂ ਨੇ ਮੇਰੇ ਲਈ ਅਰਦਾਸ ਕੀਤੀ। ਵਾਹਿਗੁਰੂ ਦੀ ਮੇਹਰ ਨਾਲ ਚੋਣ ਲੜਾਂਗੇ ਤੇ ਜਿੱਤਾਂਗੇ। ਜਿੱਤਣ ਤੋਂ ਬਾਅਦ ਅਸੀਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ। ਜਿੱਤ ਤੋਂ ਬਾਅਦ ਬਦਲਾਅ ਜ਼ਰੂਰ ਆਵੇਗਾ।
sidhu moosewala
ਦੱਸ ਦੇਈਏ ਕਿ ਮਾਨਸਾ ਤੋਂ ਮੌਜੂਦਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਬੀਰ ਚਾਹਲ ਨੇ ਵੀ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਸੀ ਪਰ ਇਸ ਤਿੱਖੇ ਵਿਰੋਧ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਮਾਨਸਾ ਤੋਂ ਸਿੱਧੂ ਨੂੰ ਹੀ ਚੋਣ ਮੈਦਾਨ 'ਚ ਉਤਾਰਿਆ ਹੈ। ਟਿਕਟ ਮਿਲਣ ਤੋਂ ਬਾਅਦ ਸਿੱਧੂ ਨੇ ਜਿਥੇ ਖੁਸ਼ੀ ਜਾਹਰ ਕੀਤੀ ਉਥੇ ਉਨ੍ਹਾਂ ਨੇ ਹਲਕੇ ਦੇ ਵਿਕਾਸ ਬਾਰੇ ਵੀ ਗੱਲ ਕੀਤੀ।
ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਹਰ ਕੰਮ ਖੜਕੇ-ਦੜਕੇ ਨਾਲ ਹੀ ਹੁੰਦਾ ਹੈ ਪਰ ਹੁਣ ਪਾਰਟੀ ਨੇ ਜ਼ਿਮੇਵਾਰੀ ਦਿਤੀ ਹੈ ਤਾਂ ਉਹ ਇਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਈ ਮਸਲੇ ਅਜੇ ਉਵੇਂ ਹੀ ਪਏ ਹਨ ਉਹ ਇਸ ਲਈ ਹੀ ਹਨ ਕਿਉਂਕਿ ਉਨ੍ਹਾਂ ਨੂੰ ਕਿਸੇ ਨੇ ਹੱਲ ਹੀ ਨਹੀਂ ਕੀਤਾ।