ਪੰਜ ਤੱਤਾਂ 'ਚ ਵਿਲੀਨ ਹੋਏ ਸੰਤੋਖ ਸਿੰਘ ਚੌਧਰੀ, ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਸਮੂਹ ਲੀਡਰਸ਼ਿਪ ਨੇ ਦਿੱਤੀ ਸ਼ਰਧਾਂਜਲੀ 
Published : Jan 15, 2023, 3:43 pm IST
Updated : Jan 15, 2023, 3:43 pm IST
SHARE ARTICLE
 Santokh Singh Chowdhury Cremation
Santokh Singh Chowdhury Cremation

ਰਾਹੁਲ ਗਾਂਧੀ ਵੀ ਉਨ੍ਹਾਂ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ

 

ਜਲੰਧਰ - ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅੱਜ ਪੰਚਤੱਤਾਂ ਵਿਚ ਵਿਲੀਨ ਹੋ ਗਏ ਹਨ। ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਤੋਂ ਰਵਾਨਾ ਹੋਈ ਜੋ ਕਾਲਾ ਸੰਘਿਆਂ ਰੋਡ 'ਤੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਪਹੁੰਚੀ। ਇੱਥੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। 

file photo

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਮੁੱਖ ਅਗਨੀ ਦੇ ਉਨ੍ਹਾਂ ਨੂੰ ਅਲਵਿਦਾ ਕਿਹਾ। ਸੰਤੋਖ ਸਿੰਘ ਚੌਧਰੀ ਦੀ ਅੰਤਿਮ ਯਾਤਰਾ ਦੌਰਾਨ ਰਾਹੁਲ ਗਾਂਧੀ, ਰਾਜਾ ਵੜਿੰਗ, ਸੰਤ ਬਲਬੀਰ ਸਿੰਘ ਸੀਚੇਵਾਲ, ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਦੀ ਸਮੂਚੀ ਲੀਡਰਸ਼ਿਪ ਵੀ ਮੌਜੂਦ ਰਹੀ। ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਨੇ ਸੰਸਦ ਮੈਂਬਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। 

file photo

ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਦਾ ਕੱਲ੍ਹ ਫਿਲੌਰ ਵਿਚ ਭਾਰਤ ਜੋੜੋ ਯਾਤਰਾ ਦੌਰਾਨ 76 ਸਾਲ ਦੀ ਉਮਰ ਵਿਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਹ ਰਾਹੁਲ ਗਾਂਧੀ ਨਾਲ ਘੁੰਮ ਰਹੇ ਸਨ। ਜਿੱਥੇ ਉਹ ਠੋਕਰ ਖਾ ਕੇ ਡਿੱਗ ਗਏ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਅੰਤਿਮ ਸੰਸਕਾਰ ਹੋਣ ਤੱਕ ਯਾਤਰਾ ਮੁਲਤਵੀ ਕਰ ਦਿੱਤੀ। ਰਾਹੁਲ ਗਾਂਧੀ ਵੀ ਉਨ੍ਹਾਂ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ। 

file photo

ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਨੂੰ ਨਕੋਦਰ ਵਿਖੇ ਪਿੰਡ ਧਾਲੀਵਾਲ 'ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਂ ਮਾਸਟਰ ਗੁਰਬੰਤਾ ਸਿੰਘ ਅਤੇ ਮਾਤਾ ਦਾ ਨਾਂ ਸੰਪੂਰਨ ਕੌਰ ਹੈ। ਸੰਤੋਖ ਸਿੰਘ ਚੌਧਰੀ ਨੇ ਬੀ. ਏ. ਅਤੇ ਐੱਲ. ਐੱਲ. ਬੀ ਦੀ ਪੜ੍ਹਾਈ ਕੀਤੀ ਹੋਈ ਸੀ। ਪੇਸ਼ੇ ਤੋਂ ਕ੍ਰਿਮੀਨਲ ਵਕੀਲ ਚੌਧਰੀ ਸੰਤੋਖ ਸਿਘ ਨੂੰ ਸਿਆਸਤ ਵਿਰਾਸਤ 'ਚ ਮਿਲੀ।

file photo

ਇਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੀਡਰ ਰਹੇ ਹਨ, ਜੋ ਪੰਜਾਬ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਮੰਤਰੀ ਰਹੇ। ਉਥੇ ਹੀ ਸੰਤੋਖ ਸਿੰਘ ਚੌਧਰੀ ਦੇ ਵੱਡੇ ਭਰਾ ਜਗਜੀਤ ਸਿੰਘ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ ਅਤੇ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਰੂਪ 'ਚ ਵੱਡੇ ਅਨੁਸੂਚਿਤ ਜਾਤੀ ਦੇ ਚਿਹਰੇ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਸਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement