
Sadhu Singh Dharamsot News: ਪਹਿਲਾਂ ਵੀ ਦੋ ਵਾਰ ਜਾ ਚੁੱਕੇ ਹਨ ਜੇਲ
ED arrested former Congress minister Sadhu Singh Dharamsot news in punjabi: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਬਿਊਰੋ ਵਲੋਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀ ਗ੍ਰਿਫ਼ਤਾਰ
ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ 'ਤੇ ਈਡੀ ਨੇ ਇਹ ਕਾਰਵਾਈ ਕੀਤੀ। ਫਿਲਹਾਲ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਬਲਾਤਕਾਰ
ਨਵੰਬਰ 2023 ਵਿਚ ਹੀ ਧਰਮਸੋਤ ਤੋਂ ਇਲਾਵਾ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ। ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from ED arrested former Congress minister Sadhu Singh Dharamsot news in punjabi, stay tuned to Rozana Spokesman)