Patiala News: ਭਾਖੜਾ ਨਹਿਰ ’ਚ ਨਾਰੀਅਲ ਤਾਰ ਰਹੇ ਮਾਂ-ਪੁੱਤਰ ਨਹਿਰ ’ਚ ਰੁੜ੍ਹੇ

By : GAGANDEEP

Published : Jan 15, 2024, 7:02 pm IST
Updated : Jan 16, 2024, 9:42 am IST
SHARE ARTICLE
Mother and son drowned in the Bhakra canal Patiala News in punjabi
Mother and son drowned in the Bhakra canal Patiala News in punjabi

Patiala News: ਮਾਂ ਦੀ ਲਾਸ਼ ਬਰਾਮਦ ਤੇ ਪੁੱਤਰ ਦੀ ਭਾਲ ਜਾਰੀ

Mother and son drowned in the Bhakra canal Patiala News in punjabi : ਪਟਿਆਲਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਕਲਵਾਨੂੰ ਨਜ਼ਦੀਕ ਭਾਖੜਾ ਨਹਿਰ ਵਿਚ ਨਾਰੀਅਲ ਤਾਰਦੇ ਸਮੇਂ ਪੈਰ ਮਾਂ-ਪਿਓ ਭਾਖੜਾ ਨਹਿਰ ’ਚ ਰੁੜ੍ਹ ਗਏ। ਸੂਚਨਾ ਮਿਲਣ ’ਤੇ ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਖਨੌਰੀ ਨਜਦੀਕ ਤੋਂ ਬਰਾਮਦ ਹੋਣ ’ਤੇ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਦੋਂ ਕਿ ਮਾਸੂਮ ਬੱਚੇ ਦੀ ਭਾਲ ਭਾਖੜਾ ਨਹਿਰ ’ਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ

ਸਿਵਲ ਹਸਪਤਾਲ ਵਿਚ ਮ੍ਰਿਤਕ ਗੁਰਪ੍ਰੀਤ ਕੌਰ (30) ਤੇ ਗੁਰਨਾਜ ਸਿੰਘ (ਡੇਢ ਸਾਲ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਪ੍ਰਵਾਰ ਨਾਲ  ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣ ਲਈ ਕਾਰ ’ਚ ਸਵਾਰ ਹੋ ਕੇ ਜਾ ਰਹੇ ਸੀ ਪਰ ਇਸ ਤੋਂ ਪਹਿਲਾ ਹੀ ਉਹ ਪਿੰਡ ਕਲਵਾਨੂੰ ਵਿਖੇ ਭਾਖੜਾ ਨਹਿਰ ’ਚ ਨਾਰੀਅਲ ਤੈਰਾਉਣ ਲਏ ਰੁਕੇ ਜਿੱਥੇ ਨਾਰੀਅਲ ਤੈਰਾਉਦੇ ਸਮੇਂ ਗੁਰਪ੍ਰੀਤ ਕੌਰ ਅਤੇ ਉਸ ਦਾ ਛੋਟਾ ਪੁੱਤਰ ਗੁਰਨਾਜ ਸਿੰਘ ਭਾਖੜਾ ਨਹਿਰ ’ਚ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ।

ਇਹ ਵੀ ਪੜ੍ਹੋ: Punjab News: ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਲਾਸ਼ ਭਾਖੜਾ ਨਹਿਰ ਖਨੋਰੀ ਤੋਂ ਬਰਾਮਦ ਹੋਣ ’ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਦੋਂ ਕਿ ਡੇਢ ਸਾਲਾ ਗੁਰਨਾਜ ਸਿੰਘ ਦੀ ਭਾਖੜਾ ਨਹਿਰ ਵਿੱਚ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਅਧਾਰ ’ਤੇ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Mother and son drowned in the Bhakra canal Patiala News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement