Jalandhar Accident News: ਘਰਵਾਲੇ ਨੂੰ ਏਅਰਪੋਰਟ 'ਤੇ ਛੱਡ ਕੇ ਵਾਪਸ ਆ ਰਹੀ ਪਤਨੀ ਦੀ ਹੋਈ ਮੌਤ, 20 ਦਿਨ ਪਹਿਲਾਂ ਹੋਇਆ ਸੀ ਵਿਆਹ

By : GAGANDEEP

Published : Jan 15, 2024, 5:32 pm IST
Updated : Jan 15, 2024, 5:44 pm IST
SHARE ARTICLE
Mother, father and daughter died in an accident in Jalandhar Accident News in punjabi
Mother, father and daughter died in an accident in Jalandhar Accident News in punjabi

Jalandhar Accident News: ਵਾਪਰੇ ਹਾਦਸੇ ਵਿਚ ਮ੍ਰਿਤਕ ਦੇ ਮਾਂ- ਪਿਓ ਦੀ ਵੀ ਹੋਈ ਮੌਤ

Mother, father and daughter died in an accident in Jalandhar Accident News in punjabi : ਜਲੰਧਰ 'ਚ ਇਕ ਬੇਕਾਬੂ ਕਾਰ ਸੜਕ 'ਤੇ ਖੜ੍ਹੀ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੀ ਬੇਟੀ ਸ਼ਾਮਲ ਹਨ। ਸੂਚਨਾ ਮਿਲਣ ਤੋਂ ਬਾਅਦ ਥਾਣਾ-1 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।

 ਇਹ ਵੀ ਪੜ੍ਹੋ: Wadala Banger News: ਹਾਂਗਕਾਂਗ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ 

ਮ੍ਰਿਤਕਾਂ ਦੀ ਪਛਾਣ ਮੋਹਨ ਸਿੰਘ (70), ਉਸ ਦੀ ਪਤਨੀ ਰਾਜਵੰਤ ਕੌਰ (65) ਅਤੇ ਪੁੱਤਰੀ ਸਰਬਜੀਤ ਕੌਰ ਵਾਸੀ ਗਾਰਡਨ ਕਲੋਨੀ ਵਜੋਂ ਹੋਈ ਹੈ। ਸਰਬਜੀਤ ਦਾ ਵਿਆਹ 28 ਦਸੰਬਰ 2023 ਨੂੰ ਪਾਤੜਾਂ ਦੇ ਸਾਜਨਪ੍ਰੀਤ ਨਾਲ ਹੋਇਆ ਸੀ। ਰਿਸ਼ਤੇਦਾਰ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਦਾ ਪਤੀ ਸਾਜਨਪ੍ਰੀਤ ਸਿੰਘ ਅੱਜ ਅਮਰੀਕਾ ਗਿਆ। ਮੋਹਨ ਸਿੰਘ, ਰਜਵੰਤ ਕੌਰ ਅਤੇ ਸਰਬਜੀਤ ਸਵੇਰੇ ਉਸ ਨੂੰ ਏਅਰਪੋਰਟ 'ਤੇ ਛੱਡਣ ਗਏ ਸਨ। ਵਾਪਸ ਪਰਤਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ।

 ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਜ਼ਿੰਦਾ ਸੜਨ ਨਾਲ ਬਜ਼ੁਰਗ ਦੀ ਹੋਈ ਮੌਤ

ਕਾਰ (ਪੀਬੀ-08 ਬੀਐਮ-3162) ਦੇ ਹਾਦਸੇ ਦਾ ਸੀ.ਸੀ.ਟੀ.ਵੀ. ਫੁਟੇਜ 'ਚ ਕਾਰ ਪੂਰੀ ਰਫਤਾਰ ਨਾਲ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾਉਂਦੀ ਦਿਖਾਈ ਦੇ ਰਹੀ ਹੈ। ਟੱਕਰ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਰਾਹਗੀਰਾਂ ਨੇ ਦੱਸਿਆ ਕਿ ਕਾਰ ਅੰਮ੍ਰਿਤਸਰ ਤੋਂ ਪਠਾਨਕੋਟ ਚੌਕ ਵੱਲ ਜਾ ਰਹੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਚਾਨਕ ਇਹ ਬੇਕਾਬੂ ਹੋ ਕੇ ਟਰਾਲੀ ਵਿਚ ਜਾ ਵੱਜੀ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਕਾਰ ਵਿਚ ਸਵਾਰ ਤਿੰਨਾਂ ਵਿਅਕਤੀਆਂ ਨੂੰ ਬਾਹਰ ਕੱਢਿਆ। ਤਿੰਨਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ।

ਰਾਹਗੀਰਾਂ ਨੇ ਦੱਸਿਆ ਕਿ ਕਾਰ ਵਿਚੋਂ ਵਿਅਕਤੀ ਦਾ ਆਧਾਰ ਕਾਰਡ ਮਿਲਿਆ ਹੈ। ਵਿਅਕਤੀ ਦਾ ਫ਼ੋਨ ਵੀ ਕਾਰ ਵਿਚ ਸੀ ਪਰ ਕਿਸੇ ਨੇ ਚੋਰੀ ਕਰ ਲਿਆ।
ਪੁਲਿਸ ਅਨੁਸਾਰ ਟਰਾਲੀ ਕਾਫੀ ਸਮੇਂ ਤੋਂ ਸੜਕ ’ਤੇ ਖੜ੍ਹੀ ਸੀ। ਆਲੇ-ਦੁਆਲੇ ਕੋਈ ਡਰਾਈਵਰ ਨਹੀਂ ਸੀ। ਫੋਰਡ ਦੀ ਆਈਕਾਨ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ। ਟਰਾਲੀ ਚਾਲਕ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

(For more Punjabi news apart from Mother, father and daughter died in an accident in Jalandhar Accident News in punjabi, stay tuned to Rozana Spokesman)

Tags: mother

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement