Punjab News: ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਅਫਸੋਸ ਦਾ ਪ੍ਰਗਟਾਵਾ
Published : Jan 15, 2024, 4:59 pm IST
Updated : Jan 15, 2024, 4:59 pm IST
SHARE ARTICLE
Army soldier Tarlochan Singh
Army soldier Tarlochan Singh

ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

Punjab News: ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। 

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਕਰਦਿਆਂ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਵਿੱਚ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਦਿਖਾਈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਲਾਸਾਨੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

(For more news apart from Punjab News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement