Punjab News: ਪਿਛਲੀਆਂ ਸਰਕਾਰਾਂ ਦੌਰਾਨ ਹੋਏ ਬਿਜਲੀ ਸਮਝੌਤਿਆਂ 'ਤੇ ਪੰਜਾਬ ਵਿਜੀਲੈਂਸ ਦੀ ਨਜ਼ਰ; ਪਾਵਰਕੌਮ ਨੇ ਸੌਂਪਿਆ ਰਿਕਾਰਡ
Published : Jan 15, 2024, 8:57 am IST
Updated : Jan 15, 2024, 8:57 am IST
SHARE ARTICLE
Punjab Vigilance
Punjab Vigilance

ਅਕਾਲੀ-ਭਾਜਪਾ ਗਠਜੋੜ ਦੌਰਾਨ ਹੋਏ ਬਿਜਲੀ ਸਮਝੌਤਿਆਂ 'ਤੇ ਸਰਕਾਰ ਤਿੱਖੀ ਨਜ਼ਰ ਰੱਖ ਰਹੀ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਹੁਣ ਸੂਬੇ ਵਿਚ 2007 ਤੋਂ 2017 ਤਕ ਹੋਏ ਬਿਜਲੀ ਸਮਝੌਤਿਆਂ 'ਤੇ ਨਜ਼ਰ ਰੱਖੀ ਹੈ। ਇਨ੍ਹਾਂ ਸਮਝੌਤਿਆਂ ਵਿਚ ਥਰਮਲ ਪਾਵਰ ਪ੍ਰਾਜੈਕਟ ਅਤੇ ਸੋਲਰ ਐਨਰਜੀ ਪਾਵਰ ਪ੍ਰਾਜੈਕਟ ਸ਼ਾਮਲ ਹਨ। ਪਾਵਰਕੌਮ ਨੇ ਇਨ੍ਹਾਂ ਸਮਝੌਤਿਆਂ ਨਾਲ ਸਬੰਧਤ ਰਿਕਾਰਡ ਵਿਜੀਲੈਂਸ ਬਿਊਰੋ ਨੂੰ ਸੌਂਪ ਦਿਤਾ ਹੈ। ਵਿਜੀਲੈਂਸ ਦੇ ਤਕਨੀਕੀ ਮਾਹਿਰਾਂ ਨੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਨਾਲ ਹੀ ਜੇਕਰ ਵਿਜੀਲੈਂਸ ਨੂੰ ਇਸ 'ਚ ਖਾਮੀਆਂ ਪਾਈਆਂ ਗਈਆਂ ਤਾਂ ਉਨ੍ਹਾਂ ਨਾਲ ਜੁੜੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਅਜਿਹੇ ਅਧਿਕਾਰੀ ਅਤੇ ਉਸ ਸਮੇਂ ਦੇ ਆਗੂ ਵਿਜੀਲੈਂਸ ਦੇ ਰਾਡਾਰ 'ਤੇ ਆਉਣਗੇ।

ਪਹਿਲਾਂ ਹੋਈ ਜਾਂਚ ਦੇ ਰਿਕਾਰਡ ਦੀ ਵੀ ਲਵੇਗੀ ਮਦਦ

ਅਕਾਲੀ-ਭਾਜਪਾ ਗਠਜੋੜ ਦੌਰਾਨ ਹੋਏ ਬਿਜਲੀ ਸਮਝੌਤਿਆਂ 'ਤੇ ਸਰਕਾਰ ਤਿੱਖੀ ਨਜ਼ਰ ਰੱਖ ਰਹੀ ਹੈ। ਕਿਉਂਕਿ 2007 ਤੋਂ 2017 ਤਕ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਸੀ। ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਸੀ। ਉਸ ਸਮੇਂ 2021 ਵਿਚ ਐਲਾਨ ਕੀਤਾ ਗਿਆ ਸੀ ਕਿ ਇਨ੍ਹਾਂ ਸਮਝੌਤਿਆਂ ਦੀ ਜਾਂਚ ਚੀਫ਼ ਵਿਜੀਲੈਂਸ ਕਮਿਸ਼ਨਰ ਜਸਟਿਸ ਮਹਿਤਾਬ ਸਿੰਘ ਗਿੱਲ ਕਰਨਗੇ।

ਉਨ੍ਹਾਂ ਨੇ ਨਵੰਬਰ 2021 ਵਿਚ ਇਨ੍ਹਾਂ ਸਮਝੌਤਿਆਂ ਨਾਲ ਸਬੰਧਤ ਰਿਕਾਰਡ ਵੀ ਮੰਗਿਆ ਸੀ। ਪਰ ਇਹ ਮਾਮਲਾ ਸਿਰੇ ਨਹੀਂ ਚੜ੍ਹਿਆ। ਇਸ ਦੇ ਨਾਲ ਹੀ ਵਿਜੀਲੈਂਸ ਵਲੋਂ ਉਸ ਸਮੇਂ ਕੀਤੀ ਗਈ ਜਾਂਚ ਦੇ ਤੱਥਾਂ ਨੂੰ ਵੀ ਘੋਖਿਆ ਜਾਵੇਗਾ, ਤਾਂ ਜੋ ਕਾਰਵਾਈ ਨੂੰ ਹੋਰ ਵਧੀਆ ਢੰਗ ਨਾਲ ਅੱਗੇ ਵਧਾਇਆ ਜਾ ਸਕੇ।

ਇਨ੍ਹਾਂ ਸਮਝੌਤਿਆਂ 'ਤੇ ਨਜ਼ਰ

ਵਿਜੀਲੈਂਸ ਹੁਣ ਮੁੱਖ ਤੌਰ 'ਤੇ 1980 ਮੈਗਾਵਾਟ ਦੇ ਤਲਵੰਡੀ ਸਾਬਣ ਥਰਮਲ ਪਲਾਂਟ ਅਤੇ 1400 ਮੈਗਾਵਾਟ ਦੇ ਰਾਜਪੁਰਾ ਥਰਮਲ ਪਲਾਂਟ ਦੀ ਜਾਂਚ ਕਰੇਗੀ। ਇਸ ਤੋਂ ਇਲਾਵਾ ਸੂਰਜੀ ਊਰਜਾ ਨਾਲ ਸਬੰਧਤ ਸਮਝੌਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਅਕਾਲੀ ਭਾਜਪਾ ਸਰਕਾਰ ਦੌਰਾਨ 884 ਮੈਗਾਵਾਟ ਸੂਰਜੀ ਊਰਜਾ ਦੇ 91 ਸਮਝੌਤੇ ਸਹੀਬੰਦ ਕੀਤੇ ਗਏ ਸਨ। ਇਨ੍ਹਾਂ ਵਿਚ ਬਿਜਲੀ ਖਰੀਦਣ ਦਾ ਰੇਟ 3.01 ਰੁਪਏ ਤੋਂ 8.74 ਰੁਪਏ ਪ੍ਰਤੀ ਯੂਨਿਟ ਸੀ। ਕਾਂਗਰਸ ਸਰਕਾਰ ਦੇ ਸਮੇਂ 2020-21 ਵਿਚ 767 ਮੈਗਾਵਾਟ ਦੇ 4 ਬਿਜਲੀ ਸਮਝੌਤੇ ਸਹੀਬੰਦ ਕੀਤੇ ਗਏ ਸਨ। ਇਸ ਵਿਚ ਬਿਜਲੀ ਦਰ 2.63 ਤੋਂ 4.50 ਰੁਪਏ ਪ੍ਰਤੀ ਯੂਨਿਟ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਦੌਰਾਨ 22 ਸੋਲਰ ਪ੍ਰਾਜੈਕਟਾਂ ਸਬੰਧੀ ਸਮਝੌਤੇ ਹੋਏ ਸਨ। ਜਿਸ ਵਿਚ ਰੇਟ ਕਾਫ਼ੀ ਜ਼ਿਆਦਾ ਸਨ। ਪਾਵਰਕੌਮ ਨੇ 2011-12 ਅਤੇ 2021-22 ਵਿਚ ਬਾਇਓਮਾਸ ਪ੍ਰਾਜੈਕਟਾਂ ਤੋਂ 4487 ਕਰੋੜ ਰੁਪਏ ਦੀ ਸੌਰ ਊਰਜਾ ਅਤੇ 1928 ਕਰੋੜ ਰੁਪਏ ਦੀ ਊਰਜਾ ਖਰੀਦੀ ਸੀ। ਮੌਜੂਦਾ ਸਰਕਾਰ ਨੇ ਹੁਣ ਤਕ ਨੌਂ ਸਮਝੌਤਿਆਂ 'ਤੇ ਦਸਤਖਤ ਕੀਤੇ ਹਨ। ਇਨ੍ਹਾਂ 'ਚ ਬਿਜਲੀ ਦਾ ਰੇਟ 2.5 ਤੋਂ 3 ਰੁਪਏ ਹੈ।

ਦੱਸ ਦੇਈਏ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਖਰੀਦਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਪਿਛਲੇ ਸਮੇਂ ਵਿਚ ਹੋਏ ਬਿਜਲੀ ਸਮਝੌਤਿਆਂ ਦੀ ਜਾਂਚ ਕਰਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਸਿੱਧੇ ਤੌਰ 'ਤੇ ਕੁੱਝ ਨੇਤਾਵਾਂ ਦਾ ਨਾਂਅ ਨਾ ਲੈ ਕੇ ਉਨ੍ਹਾਂ 'ਤੇ ਤੰਜ਼ ਕੱਸਿਆ ਸੀ।

 (For more Punjabi news apart from Punjab Vigilance's look at power agreements made during previous governments, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement