Punjab Weather News: ਪੰਜਾਬ ਅਤੇ ਹਰਿਆਣਾ 'ਚ ਸੰਘਣੀ ਧੁੰਦ ਦਾ ਅਲਰਟ; ਬਾਅਦ ਦੁਪਹਿਰ ਧੁੱਪ ਨਿਕਲਣ ਦੀ ਸੰਭਾਵਨਾ
Published : Jan 15, 2024, 8:13 am IST
Updated : Jan 15, 2024, 8:13 am IST
SHARE ARTICLE
Dense fog alert in Punjab and Haryana
Dense fog alert in Punjab and Haryana

ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਵੇਰ ਦੀ ਧੁੰਦ ਮਗਰੋਂ ਬਾਅਦ ਦੁਪਹਿਰ ਧੁੱਪ ਨਿਕਲੇਗੀ।

Punjab Weather News: ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਮੌਸਮ ਆਮ ਵਾਂਗ ਰਹੇਗਾ ਅਤੇ ਸਵੇਰੇ ਧੁੰਦ ਤੋਂ ਬਾਅਦ ਦੁਪਹਿਰ ਨੂੰ ਧੁੱਪ ਨਿਕਲਣ ਦੀ ਸੰਭਾਵਨਾ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਧੁੰਦ ਦੀ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਸੰਘਣੀ ਧੁੰਦ ਛਾਈ ਰਹੇਗੀ। ਇਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ।

ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਵੇਰ ਦੀ ਧੁੰਦ ਮਗਰੋਂ ਬਾਅਦ ਦੁਪਹਿਰ ਧੁੱਪ ਨਿਕਲੇਗੀ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਹਰਿਆਣਾ ਦੇ 8 ਜ਼ਿਲ੍ਹਿਆਂ ਵਿਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ। ਇਥੇ ਵੀ ਵਿਜ਼ੀਬਿਲਟੀ ਲਗਭਗ 25 ਮੀਟਰ ਹੋਣ ਦੀ ਉਮੀਦ ਹੈ। ਉਥੇ ਹੀ ਚੰਡੀਗੜ੍ਹ 'ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਹਿਮਾਚਲ 'ਚ ਵੀ ਮੌਸਮ ਬਦਲ ਰਿਹਾ ਹੈ। ਸ਼ਨਿਚਰਵਾਰ ਨੂੰ ਕੁੰਜਮ ਦੱਰਾ, ਬਰਾਲਾਚਾ ਦੱਰਾ, ਸ਼ਿੰਕੁਲਾ ਪਾਸ, ਘੇਪਨ ਪੀਕ, ਚੰਦਰਭਾਗਾ ਰੇਂਜ ਸਮੇਤ ਰੋਹਤਾਂਗ ਦੱਰੇ ਦੀਆਂ ਪਹਾੜੀਆਂ 'ਤੇ ਹਲਕੀ ਬਰਫਬਾਰੀ ਹੋਈ। ਇਸ ਦੇ ਨਾਲ ਹੀ ਸ਼ਿਮਲਾ ਸਮੇਤ ਕਈ ਮੱਧ ਅਤੇ ਉੱਚ ਪਹਾੜੀ ਇਲਾਕਿਆਂ 'ਚ 16 ਅਤੇ 17 ਜਨਵਰੀ ਨੂੰ ਬਾਰਸ਼ ਜਾਂ ਬਰਫਬਾਰੀ ਦਾ ਅਲਰਟ ਹੈ। ਅਜਿਹੇ 'ਚ ਜੇਕਰ ਪਹਾੜਾਂ 'ਚ ਬਰਫਬਾਰੀ ਜਾਂ ਬਾਰਸ਼ ਹੁੰਦੀ ਹੈ ਤਾਂ ਇਸ ਦਾ ਅਸਰ ਪੰਜਾਬ-ਹਰਿਆਣਾ 'ਤੇ ਵੀ ਪਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੀਂਹ ਪੈਣ ਦੇ ਆਸਾਰ ਨਹੀਂ

ਪੱਛਮੀ ਗੜਬੜੀ ਸੁਸਤ ਹੋਣ ਕਾਰਨ ਉੱਤਰੀ ਭਾਰਤ ਵਿਚ ਅਜੇ ਤਕ ਮੀਂਹ ਦੇ ਕੋਈ ਸੰਕੇਤ ਨਹੀਂ ਹਨ। ਪਿਛਲੇ 10 ਸਾਲਾਂ ਵਿਚ ਪਹਿਲੀ ਵਾਰ ਦਸੰਬਰ ਅਤੇ ਜਨਵਰੀ ਖੁਸ਼ਕ ਹੋ ਰਹੇ ਹਨ। ਅਜਿਹੀ ਸਥਿਤੀ 2013 ਵਿਚ ਪੈਦਾ ਹੋਈ ਸੀ, ਜਦੋਂ ਪੰਜਾਬ ਅਤੇ ਹਰਿਆਣਾ ਵਿਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਸੀ।  ਵਧਦੀ ਸੁੱਕੀ ਠੰਢ ਕਾਰਨ ਦਿਨ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਅਤੇ ਰਾਤ ਦਾ ਤਾਪਮਾਨ ਆਮ ਦੇ ਨੇੜੇ ਰਿਹਾ। ਧੁੱਪ ਨਾ ਨਿਕਲਣ ਕਾਰਨ ਲੋਕ ਸੀਤ ਲਹਿਰ ਤੋਂ ਪ੍ਰਭਾਵਿਤ ਹੋਏ।

ਨਵਾਂ ਸ਼ਹਿਰ ਵਿਚ ਸਿਫ਼ਰ ਤਕ ਪਹੁੰਚਿਆ ਘੱਟੋ ਘੱਟ ਤਾਪਮਾਨ

ਉੱਤਰ ਭਾਰਤ ਵਿਚ ਪੈ ਰਹੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਜ਼ਿੰਦਗੀ ਦੀ ਰਫ਼ਤਾਰ ਥੰਮੀ ਹੋਈ ਹੈ। ਲੋਹੜੀ ਦੀ ਰਾਤ ਪੰਜਾਬ ਤੇ ਹਰਿਆਣਾ ਵਿਚ ਸੀਜ਼ਨ ਦੀ ਸੱਭ ਤੋਂ ਠੰਢੀ ਰਾਤ ਦਰਜ ਕੀਤੀ ਗਈ ਜਦੋਂ ਪੰਜਾਬ ਦੇ ਨਵਾਂ ਸ਼ਹਿਰ ਵਿਚ ਘੱਟੋ ਘੱਟ ਤਾਪਮਾਨ ਸਿਫ਼ਰ ਤਕ ਪਹੁੰਚ ਗਿਆ। ਦੂਜੇ ਪਾਸੇ ਹਰਿਆਣਾ ਵਿਚ ਮਹਿੰਦਰਗੜ੍ਹ ਸੱਭ ਤੋਂ ਠੰਢਾ ਰਿਹਾ ਜਿਥੇ ਤਾਪਮਾਨ 2 ਡਿਗਰੀ ਦਰਜ ਕੀਤਾ ਗਿਆ ਹੈ।

 (For more Punjabi news apart from Punjab Weather News Dense fog alert in Punjab and Haryana, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement