Punjab Vigilance: ਵਿਜੀਲੈਂਸ ਬਿਊਰੋ ਵਲੋਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀ ਗ੍ਰਿਫ਼ਤਾਰ
Published : Jan 15, 2024, 7:48 pm IST
Updated : Jan 15, 2024, 9:10 pm IST
SHARE ARTICLE
Punjab Vigilance
Punjab Vigilance

Punjab Vigilance: ਮੁਲਜ਼ਮਾਂ ਨੇ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਿਤੀਆਂ ਡਿਗਰੀਆਂ

Vigilance Bureau arrested 4 more persons on the charge of issuing degrees News in punjabi :  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਬਲਾਤਕਾਰ 

ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ:  Patiala News: ਭਾਖੜਾ ਨਹਿਰ ’ਚ ਨਾਰੀਅਲ ਤਾਰ ਰਹੇ ਮਾਂ-ਪੁੱਤਰ ਨਹਿਰ ’ਚ ਰੁੜ੍ਹੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ।

ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2)  ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ 'ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।

ਇਹ ਮੁਲਾਜ਼ਮ ਨਿੱਜੀ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਨੂੰ ਵੱਖ-ਵੱਖ ਸੰਸਥਾਵਾਂ ਤੋਂ 10+2 ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਜਾਰੀ ਕਰਨ ਲਈ ਰਿਸ਼ਵਤ ਲੈਣ ਵਿੱਚ ਸ਼ਾਮਲ ਪਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।

(For more Punjabi news apart from Vigilance Bureau arrested 4 more persons on the charge of issuing degrees News in punjabi, stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement