Punjab News : ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ : ਅਮਨ ਅਰੋੜਾ

By : BALJINDERK

Published : Jan 15, 2025, 5:32 pm IST
Updated : Jan 15, 2025, 5:32 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Punjab News :ਪੰਜਾਬ ’ਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

Punjab News in Punjabi : ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। 

ਇਹ ਜਾਣਕਾਰੀ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਆਪਣੇ ਦਫ਼ਤਰ ਵਿਖੇ ਸੀ-ਪਾਈਟ ਦੀ 5ਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਇੱਕ ਹੋਰ ਅਹਿਮ ਫ਼ੈਸਲੇ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦੀ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥੇਹ ਕਾਂਜਲਾ ਵਿਖੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਇੱਕ ਵਿਸ਼ੇਸ਼ ਸੀ-ਪਾਈਟ ਕੈਂਪ ਖੋਲ੍ਹਿਆ ਜਾਵੇਗਾ ਅਤੇ ਇਹ ਕੈਂਪ ਪੂਰੀ ਤਰ੍ਹਾਂ ਮਹਿਲਾ ਸਟਾਫ਼ ਦੀ ਦੇਖ-ਰੇਖ ਹੇਠ ਹੀ ਚਲਾਇਆ ਜਾਵੇਗਾ। ਇਸੇ ਤਰ੍ਹਾਂ ਪਠਾਨਕੋਟ ਜ਼ਿਲ੍ਹੇ ਵਿੱਚ ਇੱਕ ਹੋਰ ਸੀ-ਪਾਈਟ ਕੈਂਪ ਵੀ ਸਥਾਪਤ ਕੀਤਾ ਜਾਵੇਗਾ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਪੁਲਿਸ, ਹਥਿਆਰਬੰਦ ਸੈਨਾਵਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਯੋਗ ਬਣਾਇਆ ਜਾ ਸਕੇ। ਦੱਸਣਯੋਗ ਹੈ ਕਿ ਪੰਜਾਬ ਵਿੱਚ ਇਸ ਵੇਲੇ 14 ਸੀ-ਪਾਈਟ ਕੈਂਪ ਕਾਰਜਸ਼ੀਲ ਹਨ।

ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਪਿੰਡ ਆਸਲ ਉਤਾੜ (ਤਰਨ ਤਾਰਨ), ਪਿੰਡ ਖੇੜੀ (ਸੰਗਰੂਰ) ਅਤੇ ਬੋਰੇਵਾਲ (ਮਾਨਸਾ) ਵਿਖੇ ਨਿਰਮਾਣ ਅਧੀਨ ਤਿੰਨ ਨਵੇਂ ਕੈਂਪਾਂ ਦੇ ਕੰਮ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਨ੍ਹਾਂ ਸੀ-ਪਾਈਟ ਕੈਂਪਾਂ ਰਾਹੀਂ 2,58,760 ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 1,15,649 ਨੂੰ ਰੋਜ਼ਗਾਰ ਮਿਲ ਗਿਆ ਹੈ। ਨੌਜਵਾਨਾਂ ਨੂੰ ਵੱਖ-ਵੱਖ ਰੱਖਿਆ ਬਲਾਂ ਲਈ ਸਿਖਲਾਈ ਦੇਣ ਤੋਂ ਇਲਾਵਾ, ਉਨ੍ਹਾਂ ਨੂੰ ਹੋਰ ਖੇਤਰਾਂ ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਵੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਘੱਟੋ-ਘੱਟ 150 ਨੌਜਵਾਨਾਂ ਨੂੰ ਡਰੋਨ ਪਾਇਲਟ, 300 ਨੌਜਵਾਨਾਂ ਨੂੰ ਸੁਰੱਖਿਆ ਗਾਰਡ ਅਤੇ 150 ਨੂੰ ਜੇ.ਸੀ.ਬੀ./ਕਰੇਨ ਆਪਰੇਟਰ ਵਜੋਂ ਸਿਖਲਾਈ ਦਿੱਤੀ ਜਾਵੇਗੀ।

ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਦੱਸਿਆ ਕਿ ਸੀ-ਪਾਈਟ ਕੈਂਪਾਂ ਦਾ ਸਟਾਫ਼ ਨੌਜਵਾਨਾਂ ਵਿੱਚ ਕੌਮੀ ਏਕਤਾ, ਅਨੁਸ਼ਾਸਨ, ਸਮਾਜਿਕ ਸਰੋਕਾਰ ਸਮੇਤ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਬਿਹਤਰੀਨ ਨਾਗਰਿਕ ਬਣਾਇਆ ਜਾ ਸਕੇ। ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ, ਪੁਲਿਸ, ਅਰਧ-ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਤਿਆਰ ਕਰਨ ਤੋਂ ਇਲਾਵਾ ਹੋਰ ਉਦਯੋਗਾਂ ਵਿੱਚ ਨੌਕਰੀ ਦੇ ਸਮਰੱਥ ਬਣਾਉਣ ਲਈ ਵੀ ਸਿਖਲਾਈ ਅਤੇ ਸੇਧ ਦਿੱਤੀ ਜਾ ਰਹੀ ਹੈ।

ਇਸ ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਸਕੱਤਰ ਡੀ.ਪੀ.ਐਸ. ਖਰਬੰਦਾ, ਆਈ.ਜੀ.ਪੀ. (ਹੈੱਡਕੁਆਟਰ) ਸੁਖਚੈਨ ਸਿੰਘ ਗਿੱਲ, ਵਿਸ਼ੇਸ਼ ਸਕੱਤਰ ਪ੍ਰਸੋਨਲ ਗੌਰੀ ਪਰਾਸ਼ਰ ਜੋਸ਼ੀ, ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸ੍ਰੀ ਪਰਮਜੀਤ ਸਿੰਘ, ਐਮ.ਡੀ. ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ, ਵਧੀਕ ਡਾਇਰੈਕਟਰ (ਐਡਮਿਨ) ਸੂਚਨਾ ਤੇ ਲੋਕ ਸੰਪਰਕ ਸੰਦੀਪ ਗਾੜ੍ਹਾ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਯਸ਼ਪਾਲ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

(For more news apart from For first time in Punjab, 265 girls were trained for recruitment in army and police through C-Pit camps News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement