
ਰਣਜੀਤ ਸਿੰਘ ਨਾਂਅ ਦਾ ਵਿਅਕਤੀ ਹੋਇਆ ਜ਼ਖ਼ਮੀ
ਬਟਾਲਾ: ਬਟਾਲਾ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਇਕ ਰਣਜੀਤ ਸਿੰਘ ਨਾਂਅ ਦੇ ਵਿਅਕਤੀ ਦਾ ਐਨਕਾਊਂਟਰ ਕੀਤਾ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਨੇ ਪੁਲਿਸ ਪਾਰਟੀ ਉੱਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀਆਂ ਚਲਾਈਆਂ।
ਜ਼ਿਕਰਯੋਗ ਹੈ ਕਿ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜ਼ਖਮੀ ਦਾ ਇਲਾਜ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਹੈ।