Punjab News : ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਪੰਜਾਬ ਦੇ ਮੁੱਖ ਸਕੱਤਰ ਤੋਂ ਡੱਲੇਵਾਲ ਦੀ ਮੰਗੀ ਸਿਹਤ ਰਿਪੋਰਟ

By : BALJINDERK

Published : Jan 15, 2025, 1:10 pm IST
Updated : Jan 15, 2025, 1:10 pm IST
SHARE ARTICLE
jagjit singh Dallewal
jagjit singh Dallewal

Punjab News : ਅਗਲੀ ਸੁਣਵਾਈ 22 ਜਨਵਰੀ ਨੂੂੰ ਹੋਵੇਗੀ। 

Punjab News in Punjabi : ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਡੱਲੇਵਾਲ ਦੀ ਸਿਹਤ ਰਿਪੋਰਟ ਮੰਗੀ ਹੈ। ਸੁਪਰੀਮ ਨੂੰ ਡੱਲੇਵਾਲ ਦੀ ਹਾਲਤ ਨਾ ਠੀਕ ਹੋਣ ਦੀ ਸੂਚਨਾ ਮਿਲੀ ਸੀ, ਇਸ ਕਰਕੇ ਸਿਹਤ ਨਾਲ ਜੁੜੀ ਹਰੇਕ ਰਿਪੋਰਟ ਸੁਪਰੀਮ ਕੋਰਟ ’ਚ ਦਾਖ਼ਲ ਕਰਨ ਨੂੰ ਕਿਹਾ ਗਿਆ ਹੈ। ਅਗਲੀ ਸੁਣਵਾਈ 22 ਜਨਵਰੀ ਨੂੂੰ ਹੋਵੇਗੀ। 

ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐਮ ਕੋਟੇਸ਼ਵਰ ਸਿੰਘ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵਕੀਲ ਕਪਿਲ ਸਿੱਬਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਰਿਪੋਰਟ ਬਾਰੇ ਅਦਾਲਤ ਨੂੰ ਜਾਣਕਾਰੀ ਦਿੱਤੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਰਿਕਾਰਡ 'ਤੇ ਰੱਖੀ ਗਈ ਸਿਹਤ ਰਿਪੋਰਟ ਦਾ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀਆਂ ਮੈਡੀਕਲ ਰਿਪੋਰਟਾਂ ਦੇ ਆਧਾਰ 'ਤੇ, ਏਮਜ਼ ਦੇ ਡਾਇਰੈਕਟਰ ਨੂੰ ਇੱਕ ਮੈਡੀਕਲ ਬੋਰਡ ਦਾ ਗਠਨ ਕਰਨਾ ਚਾਹੀਦਾ ਹੈ ਤਾਂ ਜੋ ਡੱਲੇਵਾਲ ਦੀ ਸਿਹਤ ਸਥਿਤੀ 'ਤੇ ਮਾਹਿਰਾਂ ਦੀ ਰਾਏ ਲਈ ਜਾ ਸਕੇ।

ਦੱਸ ਦੇਈਏ ਕਿ ਪਿਛਲੇ 51 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ 'ਤੇ ਬੈਠੇ ਹਨ। 

(For more news apart from hearing was held in Supreme Court regarding Dallewal, health report Dallewal was sought from Chief Secretary Punjab News in Punjabi, stay tuned to Rozana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement