Hoshiarpur News: ਨਵਜੰਮੇ ਬੱਚੇ ਨੂੰ ਦੇਖਣ ਲਈ ਤਰਸ ਰਹੀ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
Published : Jan 15, 2025, 12:44 pm IST
Updated : Jan 15, 2025, 12:44 pm IST
SHARE ARTICLE
Hoshiarpur
Hoshiarpur

ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ’ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ

 

Hoshiarpur News:  ਗੜ੍ਹਸ਼ੰਕਰ ਦੇ ਵਾਰਡ 12 ਵਿਖੇ ਸਹੁਰੇ ਪਰਿਵਾਰ ਤੋਂ ਦੁੱਖੀ ਹੋ ਕੇ ਇੱਕ 26 ਸਾਲਾਂ ਮੁਟਿਆਰ ਵਲੋਂ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

 ਪੇਕੇ ਪਰਿਵਾਰ ਨੇ ਆਰੋਪ ਲਗਾਇਆ ਕਿ ਉਨ੍ਹਾਂ ਦੀ ਧੀ ਕਾਂਤਾ ਦੇਵੀ ਉੱਮਰ 26 ਸਾਲ ਦਾ ਵਿਆਹ ਗਗਨਦੀਪ ਵਾਸੀ ਰਾਮ ਨਗਰ ਵਾਰਡ 12 ਦੇ ਨਾਲ ਇੱਕ ਸਾਲ ਪਹਿਲਾਂ ਰੀਤੀ ਰਿਵਾਜਾਂ ਅਤੇ ਧੂਮਧਾਮ ਨਾਲ ਕੀਤਾ ਸੀ। ਉਨ੍ਹਾਂ ਦਸਿਆ ਕਿ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। 

ਲੜਕੀ ਦੇ ਭਰਾ ਨੇ ਦਸਿਆ ਕਿ ਮਾਰਚ ਮਹੀਨੇ ਲੜਕੀ ਦੇ ਵਿਆਹ ਨੂੰ ਮਾਰਚ ਵਿੱਚ 1 ਸਾਲ ਹੋਣਾ ਸੀ। ਜਦੋਂ ਉਨ੍ਹਾਂ ਦੀ ਭੈਣ ਦਾ ਬੇਟਾ ਬਿਮਾਰ ਹੋਇਆ ਤਾਂ ਹਸਪਤਾਲ ਦਾਖ਼ਲ ਹੋਣ ਦੇ ਬਾਵਜੂਦ ਲੜਕੀ ਨੂੰ ਆਪਣੇ ਬੱਚੇ ਨਾਲ ਸਹੁਰਾ ਪਰਿਵਾਰ ਵਲੋਂ ਮਿਲਣ ਤਕ ਨਹੀਂ ਦਿੱਤਾ ਗਿਆ ਸਗੋਂ ਉਨ੍ਹਾਂ ਦੀ ਬੇਟੀ ਨੂੰ ਬੀਮਾਰ ਰਹਿਣ ਦੇ ਆਰੋਪ ਲਗਾਏ ਗਏ। 

ਉਨ੍ਹਾਂ ਦਸਿਆ ਕਿ ਅੱਜ ਉਨ੍ਹਾਂ ਦੀ ਲੜਕੀ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। ਉੱਧਰ ਇਸ ਹਾਦਸੇ ਉਪਰੰਤ ਥਾਣਾ ਗੜ੍ਹਸ਼ੰਕਰ ਏ.ਐੱਸ.ਆਈ. ਕੌਸ਼ਲ ਚੰਦਰ ਨੇ ਦਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਵਿੱਚ ਰੱਖਿਆ ਗਿਆ ਹੈ ਅਤੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement