
ਪਰਿਵਾਰ ਨੂੰ ਨਹੀਂ ਹੋਰ ਰਿਹਾ ਯਕੀਨ, ਰੋ ਰੋ ਕੇ ਦੱਸੇ ਉਨ੍ਹਾਂ ਦੇ ਕਿੱਸੇ
91 ਸਾਲਾ ਸੂਰਤ ਸਿੰਘ ਖ਼ਾਲਸਾ ਇਕ ਨਾਗਰਿਕ ਅਧਿਕਾਰ ਕਾਰਕੁਨ ਹੈ ਜਿਸ ਨੂੰ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸੂਰਤ ਸਿੰਘ ਖ਼ਾਲਸਾ ਦਾ ਜਨਮ 7 ਮਾਰਚ 1933 ਨੂੰ ਹੋਇਆ ਸੀ। ਉਹ ਇਕ ਨਾਗਰਿਕ ਅਧਿਕਾਰ ਕਾਰਕੁਨ ਹੈ, ਜਿਨ੍ਹਾਂ ਨੂੰ ਬਾਪੂ ਸੂਰਤ ਸਿੰਘ ਖ਼ਾਲਸਾ ਵਜੋਂ ਜਾਣਿਆ ਜਾਂਦਾ ਹੈ। ਉਹ ਲੁਧਿਆਣਾ ਦੇ ਹਸਨਪੁਰ ਪਿੰਡ ਦਾ ਰਹਿਣ ਵਾਲੇ ਹਨ।
ਉਨ੍ਹਾਂ ਦੇ ਪੰਜ ਪੁੱਤਰ ਅਤੇ ਇਕ ਧੀ ਸਾਰੇ ਹਨ ਤੇ ਅਮਰੀਕਾ ਦੇ ਨਾਗਰਿਕ ਹਨ। ਖ਼ਾਲਸਾ ਖ਼ੁਦ ਵੀ ਇਕ ਅਮਰੀਕੀ ਨਾਗਰਿਕ ਸਨ। ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਨ੍ਹਾਂ ਨੇ ਆਪਣੇ ਆਖਰੀ ਸਾਹ ਅਮਰੀਕਾ ਵਿਚ ਹੀ ਲਏ। ਉਨ੍ਹਾਂ ਨੇ ਬੰਦੀ ਸਿੰਘਾਂ ਲਈ ਲੰਮੀ ਲੜਾਈ ਲੜੀ ਸੀ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ।
ਰੋਜ਼ਾਨਾ ਸਪੋਕਸਮੈਨ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਜੱਦੀ ਪਿੰਡ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਲਜੀਤ ਕੌਰ ਨੇ ਦਸਿਆ ਕਿ ਸਾਨੂੰ ਅੱਜ ਸਵੇਰੇ ਹੀ ਪਤਾ ਲੱਗਿਆ ਕਿ ਬਾਪੂ ਜੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਡੀਐਮਸੀ ’ਚ ਵੀ ਰਹੇ ਤੇ ਬਾਅਦ ਵਿਚ ਪਿੰਡ ਹਸਨਪੁਰਾ ਪੁਲਿਸ ਦੀ ਨਿਗਰਾਨੀ ਹੇਠ ਆਪਣੇ ਘਰ ਵੀ ਰਹੇ। ਉਨ੍ਹਾਂ ਕਿਹਾ ਕਿ ਕੁੱਝ ਸਮੇਂ ਪਹਿਲਾਂ ਹੀ ਉਹ ਅਮਰੀਕਾ ਚਲੇ ਗਏ ਸਨ।
ਉਨ੍ਹਾਂ ਦਸਿਆ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਪਰਿਵਾਰ ਅਮਰੀਕਾ ਰਹਿੰਦਾ ਹੈ ਅਸੀਂ ਇੱਥੇ ਪੰਜਾਬ ’ਚ ਉਨ੍ਹਾਂ ਦੇ ਘਰ ਰਹਿੰਦੇ ਹਨ ਤੇ ਇੱਥੇ ਉਨ੍ਹਾਂ ਦੀ ਦੇਖਭਾਲ ਵੀ ਅਸੀਂ ਹੀ ਕਰਦੇ ਸਨ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਸੁਭਾਅ ਬਹੁਤ ਚੰਗਾ ਸੀ ਤੇ ਪਿੰਡ ਵਿਚ ਬਾਪੂ ਜੀ ਦਾ ਲੋਕ ਬਹੁਤ ਮਾਨ ਸਤਿਕਾਰ ਕਰਦੇ ਹਨ ਤੇ ਅਸੀਂ ਵੀ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿੰਡ ਲੋਕ ਸਾਡੇ ਘਰ ਅਫ਼ਸੋਸ ਕਰਨ ਆ ਰਹੇ ਹਨ।
ਇਕ ਹੋਰ ਪਿੰਡ ਦੇ ਵਿਅਕਤੀ ਨੇ ਕਿਹਾ ਕਿ ਉਨ੍ਹਾਂ ਦਾ ਸੁਭਾਅ ਬਹੁਤ ਚੰਗਾ ਸੀ ਜੋ ਗੱਲਬਾਤ ਕਰਦੇ ਹੋਏ ਭਾਵੁਕ ਹੋਏ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਵਰਗਾ ਬੰਦਾ ਮਿਲਣਾ ਬਹੁਤ ਔਖਾ ਹੈ ਤੇ ਉਨ੍ਹਾਂ ਦਾ ਘਾਟਾ ਕਦੇ ਪੂਰਾ ਨਹੀਂ ਹੋਣ ਵਾਲਾ ਨਹੀਂ ਹੈ।