Amritsar News : 20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

By : BALJINDERK

Published : Jan 15, 2025, 6:04 pm IST
Updated : Jan 15, 2025, 6:04 pm IST
SHARE ARTICLE
ਵਿਜੀਲੈਂਸ ਵਲੋਂ ਕਾਬੂ ਕੀਤਾ ਮੁਲਜ਼ਮ
ਵਿਜੀਲੈਂਸ ਵਲੋਂ ਕਾਬੂ ਕੀਤਾ ਮੁਲਜ਼ਮ

Amritsar News : ਮੁਲਜ਼ਮ ਨੇ 2019-2020 ਦੀ ਜਮ੍ਹਾਂਬੰਦੀ ’ਚ ਜਾਣਬੁੱਝ ਕੇ ਕੀਤੀ ਗੜਬੜੀ ਨੂੰ ਠੀਕ ਕਰਨ ਲਈ ਮੰਗੀ ਸੀ ਰਿਸ਼ਵਤ

Amritsar News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮ੍ਹਾਂਬੰਦੀ ਵਿੱਚ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

(For more news apart from  Mall Patwari taking Rs 20,000 bribe caught red-handed by Vigilance Bureau News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement