ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ
Published : Jan 15, 2025, 5:25 pm IST
Updated : Jan 15, 2025, 5:25 pm IST
SHARE ARTICLE
PUNJAB POLICE BUSTS CROSS-BORDER DRUG CARTEL
PUNJAB POLICE BUSTS CROSS-BORDER DRUG CARTEL

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਕਰ ਰਹੇ ਸਨ ਡਰੋਨ ਦੀ ਵਰਤੋਂ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਪੀ (ਡੀ) ਅਜੈਰਾਜ ਸਿੰਘ, ਡੀਐਸਪੀ (ਡੀ) ਰਾਜਿੰਦਰ ਮਿਨਹਾਸ ਅਤੇ ਡੀਐਸਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਭਾਈ ਲੱਧੂ ਦੇ ਖੇਤਰ ਵਿੱਚੋਂ 5 ਕਿਲੋ ਹੈਰੋਇਨ ਸਮੇਤ ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਵਿਅਕਤੀ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ। ਇਸ ਸਬੰਧੀ ਥਾਣਾ ਸਦਰ ਪੱਟੀ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਐਫਆਈਆਰ ਨੰਬਰ 06 ਮਿਤੀ 15 ਜਨਵਰੀ, 2025 ਨੂੰ ਦਰਜ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement