Punjab School Time Change News: ਹੁਣ ਸਵੇਰੇ 10 ਵਜੇ ਲੱਗਣਗੇ ਪੰਜਾਬ ਦੇ ਸਾਰੇ ਸਕੂਲ
Punjab School Time Change News: ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

photo
ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ।
ਇਹ ਨਵਾਂ ਸਮਾਂ 16 ਤੋਂ 21 ਜਨਵਰੀ ਤਕ ਲਾਗੂ ਰਹੇਗਾ। ਹੁਕਮਾਂ ਅਨੁਸਾਰ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ।
