ਬੱਸ ਅਤੇ ਟਰੈਕਟਰ ਟਰਾਲੀ ’ਚ ਟੱਕਰ
ਅੰਮ੍ਰਿਤਸਰ: ਪਠਾਨਕੋਟ ਹਾਈਵੇ ’ਤੇ ਭਿਆਨਕ ਹਾਦਸਾ ਵਾਪਰ ਗਿਆ। ਜੈਂਤੀਪੁਰ ਦੇ ਨਜ਼ਦੀਕ ਪਿੰਡ ਪਾਖਰਪੁਰ ਦੇ ਪੁਲ ਦੇ ਉੱਪਰ ਟਰੈਕਟਰ ਟਰਾਲੀ ਅਤੇ ਬੱਸ ਦਾ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ’ਚ ਟਰੈਕਟਰ ਚਾਲਕ ਦੇ ਨਾਲ ਬੈਠੇ ਇੱਕ ਵਿਅਕਤੀ ਦੀ ਲੱਤ ’ਤੇ ਸੱਟ ਲੱਗ ਗਈ। ਬੱਸ ਵਿੱਚ ਬੈਠੀਆਂ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕੁੱਝ ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਉਹਨਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਟਰੈਕਟਰ ਟਰਾਲੀ ਦਾ ਕੁਝ ਨੁਕਸਾਨ ਹੋਇਆ ਹੈ। ਬਸ ਤੇਜ਼ ਆਉਣ ਕਰ ਕੇ ਆਊਟ ਆਫ ਕੰਟਰੋਲ ਹੋ ਗਈ।
