‘ਮੁੱਖ ਮੰਤਰੀ ਨਾਲ ਸਿੱਖ ਰਹਿਤ ਮਰਿਆਦਾ ਬਾਰੇ ਵੀ ਹੋਈ ਗੱਲਬਾਤ’
ਅੰਮ੍ਰਿਤਸਰ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣਾ ਸਪੱਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ। ਜਥੇਦਾਰ ਨੇ ਕਿਹਾ ਕਿ ਸਪੱਸ਼ਟੀਕਰਨ ਨੂੰ ਸਿੰਘ ਸਾਹਿਬਾਨ ਦੀ ਆਗਾਮੀ ਹੋਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਸਿੱਖ ਰਹਿਤ ਮਰਿਆਦਾ ਬਾਰੇ ਵੀ ਗੱਲਬਾਤ ਹੋਈ, ਜਿਸ ਦੌਰਾਨ ਉਨ੍ਹਾਂ ਮੰਨਿਆ ਕਿ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਬਾਰੇ ਬਹੁਤੀ ਜਾਣਕਾਰੀ ਨਹੀਂ ਹੈ। ਜਥੇਦਾਰ ਨੇ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਬਾਰੇ ਕਿਹਾ ਕਿ ਉਹ ਦੋ ਲੈਬਾਂ ਦੱਸਣ ਅਤੇ ਅਸੀਂ ਇਸ ਦੀ ਜਾਂਚ ਕਰਵਾਵਾਂਗੇ, ਤਾਂ ਜੋ ਸਚਾਈ ਸਾਹਮਣੇ ਆ ਸਕੇ।
