ਪੰਜਾਬ ਦੇ ਤਿੰਨ ਸਮਾਰਟ ਸ਼ਹਿਰਾਂ ਦੇ ਸਾਰੇ ਸਰਕਾਰੀ ਸਕੂਲ ਬਣਨਗੇ ਸਮਾਰਟ : ਸੋਨੀ
Published : Feb 15, 2019, 6:57 pm IST
Updated : Feb 15, 2019, 6:57 pm IST
SHARE ARTICLE
OP Soni
OP Soni

ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਇਕ ਹਫ਼ਤੇ ਵਿੱਚ ਹੋਵੇਗੀ ਸ਼ੁਰੂ, ਅਗਲੇ ਵਿੱਦਿਅਕ ਵਰੇ ਤੋਂ ਹਰੇਕ ਹਲਕੇ ਵਿਚ ਬਣਨਗੇ 10-10 ਮਾਡਲ ਸਕੂਲ

ਚੰਡੀਗੜ੍ਹ : ਸਰਕਾਰੀ ਸਕੂਲਾਂ ਵਿਚ ਪੜਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਤਿੰਨੇ ਸਮਾਰਟ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਖ਼ੁਲਾਸਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਇਸ ਮੰਤਵ ਲਈ ਤਿੰਨੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਨੂੰ ਤਕਰੀਬਨ 20 ਕਰੋੜ ਰੁਪਏ ਜਾਰੀ ਕਰ ਦਿਤੇ ਗਏ ਹਨ ਅਤੇ ਇਸ ਉਤੇ ਕੰਮ ਛੇਤੀ ਸ਼ੁਰੂ ਹੋਵੇਗਾ।

ਇਨ੍ਹਾਂ ਸਕੂਲਾਂ ਨੂੰ ਲੈਪਟਾਪ, ਮਲਟੀਮੀਡੀਆ ਪ੍ਰਾਜੈਕਟਰਾਂ ਤੇ ਤੇਜ਼ ਰਫ਼ਤਾਰ ਇੰਟਰਨੈੱਟ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਅਧਿਆਪਨ ਤੇ ਸਿੱਖਣ ਦੀ ਪ੍ਰਕਿਰਿਆ ਨੂੰ ਸੁਖਾਲੀ ਤੇ ਵੱਧ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਇਨਾਂ ਸਕੂਲਾਂ ਵਿਚ ਸਮਾਰਟ ਕਲਾਸ ਰੂਮਾਂ ਤੋਂ ਇਲਾਵਾ ਛੱਤਾਂ ਉਤੇ ਸੌਰ ਊਰਜਾ ਪਲਾਂਟ ਵੀ ਲਾਏ ਜਾਣਗੇ। ਉਨਾਂ ਇਹ ਵੀ ਐਲਾਨ ਕੀਤਾ ਕਿ ਵਿਭਾਗ ਨੇ ਵਿਦਿਆਰਥਣਾਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਲਈ 10 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਗਏ ਹਨ।

ਉਨਾਂ ਕਿਹਾ ਕਿ ਅਗਲੇ ਵਿੱਦਿਅਕ ਸੈਸ਼ਨ ਤੋਂ ਹਰੇਕ ਹਲਕੇ ਵਿਚ 10-10 ਮਾਡਲ ਸਕੂਲ ਬਣਾਏ ਜਾਣਗੇ। ਹੋਰ ਵੇਰਵੇ ਦਿੰਦਿਆਂ ਸੋਨੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਵਰਦੀਆਂ ਲਈ 80 ਕਰੋੜ ਰੁਪਏ ਦੇ ਟੈਂਡਰ ਵੀ ਅਲਾਟ ਕੀਤੇ ਗਏ ਹਨ ਅਤੇ ਬੱਚਿਆਂ ਨੂੰ ਇਕ ਹਫ਼ਤੇ ਵਿਚ ਵਰਦੀਆਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਉਨਾਂ ਹੋਰ ਕਿਹਾ ਕਿ ਹੁਣ ਤੱਕ ਕੁੱਲ 2524 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਚੁੱਕਾ ਹੈ। ਇਸ ਸਮੁੱਚੀ ਕਵਾਇਦ ਦਾ ਮਕਸਦ ਮਿਆਰੀ ਸਿੱਖਿਆ ਦੇਣ ਲਈ ਸਿੱਖਿਆ ਪ੍ਰਣਾਲੀ ਨੂੰ ਸੁਚਾਰੂ ਬਣਾਉਣਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵਿਭਾਗ ਦਾ ਸਭ ਤੋਂ ਅਹਿਮ ਪ੍ਰਾਜੈਕਟ ਹੈ, ਜਿਸ ਦਾ ਮਕਸਦ ਪੰਜਾਬ ਦੇ ਸਿੱਖਿਆ ਢਾਂਚੇ ਦਾ ਨਵੀਨੀਕਰਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਧ-ਫੁੱਲ ਰਹੇ ਪ੍ਰਾਈਵੇਟ ਸਕੂਲ ਸੱਭਿਆਚਾਰ ਨੂੰ ਵੀ ਠੱਲ ਪਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਰਟ ਸਕੂਲਾਂ ਵਿਚੋਂ ਨਿਕਲਣ ਵਾਲੇ ਵਿਦਿਆਰਥੀ ਇਸ ਮੁਕਾਬਲੇ ਦੇ ਯੁੱਗ ਵਿਚ ਕੋਈ ਵੀ ਪ੍ਰੀਖਿਆ ਵਿਚ ਸਫ਼ਲਤਾ ਪ੍ਰਾਪਤ ਕਰ ਸਕਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement