ਕੇਂਦਰ ਸਰਕਾਰ ਪਾਕਿ ਫ਼ੌਜ ਅਤੇ ਆਈ.ਐਸ.ਆਈ. ਨੂੰ ਢੁਕਵਾਂ ਜਵਾਬ ਦੇਵੇ : ਕੈਪਟਨ
Published : Feb 15, 2019, 4:33 pm IST
Updated : Feb 15, 2019, 4:33 pm IST
SHARE ARTICLE
Give befitting reply to Pak army & ISI, Captain tells Centre
Give befitting reply to Pak army & ISI, Captain tells Centre

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵਲੋਂ ਕੀਤੇ ਦਹਿਸ਼ਤੀ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵਲੋਂ ਕੀਤੇ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਦੁਸ਼ਮਣ ਨੂੰ ਢੁੱਕਵਾਂ ਜਵਾਬ ਦੇਣ ਦੀ ਮੰਗ ਕੀਤੀ ਹੈ। ਇਸੇ ਦੇ ਨਾਲ ਹੀ ਉਨਾਂ ਨੇ ਪਾਕਿਸਤਾਨ ਦੀ ਫੌਜ ਅਤੇ ਆਈ.ਐਸ.ਆਈ. ਨੂੰ ਪੰਜਾਬ ਵਿਚ ਅਜਿਹੀ ਕਿਸੇ ਵੀ ਤਰਾਂ ਦੀ ਗਤੀਵਿਧੀ ਵਿਰੁਧ ਚਿਤਾਵਨੀ ਦਿਤੀ ਹੈ। ਅੱਜ ਵਿਧਾਨ ਸਭਾ ਵਿਚ ਸਦਨ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਹਮਲੇ ਦੀ ਨਿਖੇਧੀ ਕੀਤੀ। 

GIVE BEFITTING REPLY TO PAK ARMY & ISI, CAPTAIN TELLS CENTREVidhan Sabha

ਸਦਨ ਨੂੰ ਉਠਾਉਣ ਦੀ ਮੰਗ ਦਾ ਮਤਾ ਸਦਨ ਵਿਚ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨਾਲ ਸ਼ਾਂਤੀ ਦੀ ਗੱਲ ਕਰਨ ਦਾ ਵੇਲਾ ਲੰਘ ਚੁੱਕਾ ਹੈ ਅਤੇ ਉਨਾਂ ਨੇ ਕੇਂਦਰ ਸਰਕਾਰ ਪਾਸੋਂ ਗੁਆਂਢੀ ਮੁਲਕ ਨੂੰ ਜਵਾਬੀ ਕਾਰਵਾਈ ਕਰਨ ਦੀ ਅਪੀਲ ਕੀਤੀ ਕਿਉਂ ਜੋ ਇਹ ਮੁਲਕ ਜੰਮੂ-ਕਸ਼ਮੀਰ ਦੇ ਨਾਲ-ਨਾਲ ਪੰਜਾਬ ਵਿਚ ਅਤਿਵਾਦ ਦੇ ਪੈਰ ਪਸਾਰਨ ਲਈ ਪੂਰਾ ਸਮਰਥਨ ਦੇ ਰਿਹਾ ਹੈ।  ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਰਹੱਦ ਪਾਰ ਤੋਂ ਦੁਸ਼ਮਣ ਮੁਲਕ ਵਲੋਂ ਸਾਡੇ ਭਾਰਤੀ ਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ

ਅਤੇ ਇਨਾਂ ਹਮਲਿਆਂ ਵਿਚ ਸੈਕਿੰਡ ਸਿੱਖ ਦਾ ਇਕ ਮੇਜਰ ਅਤੇ ਦੋ ਜਵਾਨ ਵੀ ਅਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨਾਂ ਕਿਹਾ ਕਿ ਸਥਿਤੀ ਹੁਣ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਨੇ 80ਵੇਂ ਅਤੇ 90ਵੇਂ ਦਹਾਕਿਆਂ ਦੇ ਸਮੇਂ ਦੌਰਾਨ ਅੱਤਵਾਦ ਦਾ ਦੌਰ ਹੰਢਾਇਆ ਅਤੇ ਇਸ ਵਿਰੁੱਧ ਸਾਡੀ ਮਜ਼ਬੂਤ ਪੁਲਿਸ ਫੋਰਸ ਡਟ ਕੇ ਲੜੀ। ਇਸ ਤੋਂ ਬਾਅਦ ਸਾਡੀ ਫੋਰਸ ਦੀ ਨਫਰੀ ਕਈ ਗੁਣਾ ਵਧੀ ਹੈ ਜੋ ਹੁਣ ਕਿਸੇ ਵੀ ਚੁਣੌਤੀ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰਾਂ ਸਮਰਥ ਹੈ। 

Punjab Vidhan SabhaPunjab Vidhan Sabha

ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨੀ ਫੌਜ ਦੇ ਮੁਖੀ ਬਾਜਵਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਸ਼ਮੀਰ ਅਤੇ ਪੰਜਾਬ ਦੇ ਵੱਖਵਾਦੀਆਂ ਨੂੰ ਜੋੜਣ ਦੀ ਨੀਤੀ ਜਾਰੀ ਰੱਖਣ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ,‘‘ਸਾਡੇ ਕੋਲ 81000 ਪੁਲਿਸ ਜਵਾਨਾਂ ਦੀ ਮਜ਼ਬੂਤ ਤੇ ਹਰ ਤਰਾਂ ਨਾਲ ਲੈਸ ਫੋਰਸ ਹੈ ਜੋ ਅਗਨੀ ਪ੍ਰੀਖਿਆ ਵਿੱਚੋਂ ਲੰਘੀ ਹੋਈ ਹੈ।’’ ਮੁੱਖ ਮੰਤਰੀ ਨੇ ਐਲਾਨ ਕੀਤਾ ਜੇਕਰ ਬਾਜਵਾ ਅਤੇ ਆਈ.ਐਸ.ਆਈ. ਨੇ ਪੰਜਾਬ ਵਿੱਚ ਹੁਣ ਕੋਈ ਕੋਝੀ ਕਾਰਵਾਈ ਕਰਨ ਦੀ ਕੋਸ਼ਿਸ਼ ਦਿੱਤੀ ਤਾਂ ਉਸ ਨੂੰ ਠੋਕਵਾਂ ਜਵਾਬ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ 80ਵੇਂ ਦਹਾਕੇ ਦਾ ਸਮਾਂ ਨਹੀਂ ਹੈ ਅਤੇ ਪੰਜਾਬ ਪੁਲਿਸ ਹੁਣ ਬਹੁਤ ਜ਼ਿਆਦਾ ਤਾਕਤਵਰ ਹੈ ਜਿਸ ਦੀ ਮਿਸਾਲ ਇਸ ਘਟਨਾ ਤੋਂ ਲਈ ਜਾ ਸਕਦੀ ਹੈ ਕਿ ਪੁਲਿਸ ਨੇ ਲੁਧਿਆਣਾ ਵਿੱਚ ਵਾਪਰੇ ਬਲਾਤਕਾਰ ਦੇ ਮਾਮਲੇ ਨੂੰ ਦੋ ਦਿਨਾਂ ਵਿੱਚ ਹੀ ਹੱਲ ਕਰ ਲਿਆ। ਮੁੱਖ ਮੰਤਰੀ ਨੇ ਇਮਰਾਨ ਖਾਨ ’ਤੇ ਦੂਹਰੀ ਨੀਤੀ ਅਪਣਾਉਣ ਦਾ ਦੋਸ਼ ਲਾਉਂਦਿਆਂ ਆਖਿਆ ਕਿ ਇਕ ਪਾਸੇ ਉਹ ਭਾਰਤ ਵਿਰੋਧੀ ਤਾਕਤਾਂ ਨੂੰ ਹੱਲਾਸ਼ੇਰੀ ਦੇ ਰਿਹਾ ਹੈ ਜਦਕਿ ਦੂਜੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਯੂਨੀਵਰਸਿਟੀ ਸ਼ੁਰੂ ਕਰਨ ਤੋਂ ਇਲਾਵਾ ਗੁਰੂਦੁਆਰਿਆਂ ਦੀ ਸੇਵਾ ਦੀ ਗੱਲ ਕਰ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿਚ ਆਈ.ਐਸ.ਆਈ. ਨੇ ਉਸ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ ਜਿਸ ਕਰਕੇ ਉਹ ਉਨਾਂ ਦੇ ਇਸ਼ਾਰਿਆਂ ’ਤੇ ਹੀ ਕੰਮ ਕਰਦਾ ਹੈ। ਸਦਨ ਦੀ ਕਾਰਵਾਈ ਮੁਲਤਵੀ ਕਰਨ ਦੀ ਮੰਗ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਾਤਕ ਹਮਲੇ ਵਿੱਚ ਹਲਾਕ ਹੋਏ 41 ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨਾਲ ਪੂਰਾ ਮੁਲਕ ਖੜਾ ਹੈ। ਉਨਾਂ ਨੇ ਅਕਾਲ ਪੁਰਖ ਦੇ ਚਰਨਾਂ ਵਿੱਚ ਵਿਛੜੇ ਜਵਾਨਾਂ ਦੀਆਂ ਪਵਿੱਤਰ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ। 

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਰਸਮੀ ਤੌਰ ’ਤੇ ਮਤਾ ਪੇਸ਼ ਕੀਤਾ ਜਿਸ ਵਿਚ ਕਿਹਾ,‘‘ਪੁਲਵਾਮਾ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਵਹਿਸ਼ੀ ਹਮਲੇ ਦੀ ਸਦਨ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ ਜਿਸ ਵਿੱਚ 41 ਬਹਾਦਰ ਜਵਾਨ ਹਲਾਕ ਅਤੇ ਹੋਰ ਕਈ ਜ਼ਖਮੀ ਹੋਏ ਹਨ। ਇਨਾਂ ਵਿੱਚ ਬਹੁਤੇ ਜਵਾਨ ਆਪਣੀਆਂ ਛੁੱਟੀਆਂ ਬਿਤਾਉਣ ਤੋਂ ਬਾਅਦ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਲਈ ਡਿਊਟੀ ’ਤੇ ਵਾਪਸ ਜਾ ਰਹੇ ਸਨ।

ਇਨਾਂ ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣੀ ਚਾਹੀਦੀ ਅਤੇ ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਡੇ ਮੁਲਕ ’ਤੇ ਹੋਏ ਇਸ ਹਮਲੇ ਦਾ ਢੁਕਵਾਂ ਜਵਾਬ ਦੇਣਾ ਯਕੀਨੀ ਬਣਾਏ। ਇਹ ਹਮਲਾ ਪਾਕਿਸਤਾਨ ਸਰਕਾਰ ਦੇ ਦੂਹਰੇ ਕਿਰਦਾਰ ਦਾ ਪਰਦਾਫਾਸ਼ ਕਰਦਾ ਹੈ ਜੋ ਇਕ ਪਾਸੇ ਅਮਨ-ਸ਼ਾਂਤੀ ਦੀ ਗੱਲ ਕਰ ਰਹੀ ਹੈ ਜਦਕਿ ਦੂਜੇ ਪਾਸੇ ਜੰਮੂ-ਕਸ਼ਮੀਰ ਵਿੱਚ ਅਜਿਹੇ ਅੱਤਵਾਦੀ ਗਰੁੱਪਾਂ ਨੂੰ ਪੈਰ ਪਸਾਰਨ ਲਈ ਪੂਰਾ ਸਮਰਥਨ ਦੇ ਰਹੀ ਹੈ।

ਦੁੱਖ ਦੀ ਇਸ ਘੜੀ ਵਿੱਚ ਅਸੀਂ ਸਾਰੇ ਇਨਾਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਖੜੇ ਹਾਂ ਅਤੇ ਉਨਾਂ ਨਾਲ ਆਪਣੀ ਦਿਲੀ ਹਮਦਰਦੀ ਜ਼ਾਹਰ ਕਰਦੇ ਹਨ।’’ ਇਸ ਮਤੇ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕੀਤਾ ਅਤੇ ਸਦਨ ਨੂੰ ਪੂਰੇ ਦਿਨ ਲਈ ਉਠਾ ਦਿਤਾ ਗਿਆ। ਸਦਨ ਵਿੱਚ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠਿਆ ਨੇ ਕਿਹਾ ਮੁੱਖ ਮੰਤਰੀ ਨੇ ਇਕ ਫੌਜੀ ਅਤੇ ਸੱਚੇ ਭਾਰਤੀ ਵਜੋਂ ਆਪਣੇ ਵਿਚਾਰ ਪੇਸ਼ ਕੀਤੇ ਹਨ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹਾ ਭਿਆਨਕ ਹਾਦਸਾ ਕਦੇ ਵੀ ਨਹੀਂ ਵਾਪਰਿਆ।

ਉਨਾਂ ਕਿਹਾ ਕਿ ਪਾਕਿਸਤਾਨ ਅਤੇ ਉੱਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿੰਦਾ ਬਾਰੇ ਸਦਨ ਦੀ ਅਪੀਲ ਨੂੰ ਰਿਕਾਰਡ ’ਤੇ ਰੱਖਣਾ ਚਾਹੀਦਾ ਹੈ। ਇਮਰਾਨ ਖਾਨ ਨੂੰ ਆਈ.ਐਸ.ਆਈ. ਦੀ ਕਠਪੁਤਲੀ ਦੱਸਦਿਆਂ ਉਨਾਂ ਕਿਹਾ ਕਿ ਇਸ ਹਮਲੇ ਨਾਲ ਉਨਾਂ ਦਾ ਦੂਹਰਾ ਕਿਰਦਾਰ ਜਗਜ਼ਾਹਰ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਲਈ ਇਕ-ਇਕ ਕਰੋੜ ਰੁਪਏ ਅਤੇ ਅਗਲੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਮੰਗ ਕੀਤੀ

ਜਿਸ ਬਾਰੇ ਮੁੱਖ ਮੰਤਰੀ ਨੇ ਬਾਅਦ ਵਿੱਚ ਸਦਨ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਬਹੁਤ ਛੋਟਾ ਮਾਮਲਾ ਹੈ ਜਿਸ ਨੂੰ ਪੂਰਾ ਕੀਤਾ ਜਾਵੇਗਾ। ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਨਾਂ ਨੇ ਵੀਜ਼ਾ ਮੁਕਤ ‘ਖੁੱਲੇ ਦਰਸ਼ਨ ਦੀਦਾਰੇ’ ਕਰਨ ਬਾਰੇ ਆਪਣੀ ਮੰਗ ਨੂੰ ਮੁੜ ਦੁਹਰਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦਾ ਵਿਸ਼ਵਾਸ ਹੈ ਕਿ ਲਾਂਘਾ ਪੂਰੀ ਤਰਾਂ ਮਹਿਫੂਜ਼ ਹੋਵੇਗਾ

ਪਰ ਇਸ ਦੇ ਨਾਲ ਹੀ ਉਨਾਂ ਆਖਿਆ ਕਿ ਜੇਕਰ ਦੋਵਾਂ ਮੁਲਕਾਂ ਦਰਮਿਆਨ ਅਮਨ-ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣਾ ਹੈ ਤਾਂ ਇਸ ਲਈ ਪਾਕਿਸਤਾਨ ਨੂੰ ਆਪਣੇ ਰਵੱਈਏ ਵਿੱਚ ਤਬਦੀਲੀ ਲਿਆਉਣ ਦੀ ਲੋੜ ਹੈ। ਪਾਕਿਸਤਾਨ ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਅੱਤਵਾਦੀਆਂ ਨੂੰ ਜੋੜਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਗੁਆਂਢੀ ਮੁਲਕ ਪੰਜਾਬ ’ਚ ਗੜਬੜ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਵਿਚ ਹੈ

ਜਿੱਥੇ ਹਾਲ ਹੀ ਮਹੀਨਿਆਂ ਵਿੱਚ 28 ਅੱਤਵਾਦੀ ਗਰੁੱਪਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨਾਂ ਕਿਹਾ ਕਿ ਆਈ.ਐਸ.ਆਈ. ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਸਿੱਖਜ਼ ਫਾਰ ਜਸਟਿਸ ਦੀ 2020 ਦੀ ਰਾਇਸ਼ੁਮਾਰੀ ਪੰਜਾਬ ਵਿੱਚ ਅਮਨ- ਸ਼ਾਂਤੀ ਵਿੱਚ ਵਿਘਨ ਪਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਸੰਕੇਤ ਹੈ ਪਰ ਉਹ ਇਸ ਵਿੱਚ ਸਫ਼ਲ ਨਹੀਂ ਹੋਣਗੇ। ਇਹ ਪੁੱਛੇ ਜਾਣ ’ਤੇ ਕਿ ਪੁਲਵਾਮਾ ਦਾ ਹਮਲਾ ਖੁਫ਼ੀਆ ਅਸਫ਼ਲਤਾ ਕਰਕੇ ਹੋਇਆ ਤਾਂ ਇਸ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਇਸ ਬਾਰੇ ਘਟਨਾ ਦੀ ਜਾਂਚ ਤੋਂ ਬਾਅਦ ਵੇਰਵਿਆਂ ਤੋਂ ਸਾਹਮਣੇ ਆਵੇਗਾ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement