ਲੁਧਿਆਣਾ ਸਮੂਹਿਕ ਬਲਾਤਕਾਰ ਮਾਮਲੇ ’ਚ ਤਿੰਨ ਹੋਰ ਗ੍ਰਿਫ਼ਤਾਰ : ਦਿਨਕਰ ਗੁਪਤਾ
Published : Feb 15, 2019, 5:15 pm IST
Updated : Feb 15, 2019, 5:15 pm IST
SHARE ARTICLE
DGP Dinkar Gupta
DGP Dinkar Gupta

ਪਿੰਡ ਈਸੇਵਾਲ ਵਿਚ ਹੋਏ ਸਮੂਹਿਕ ਜਬਰ ਜਨਾਹ ਮਾਮਲੇ ਵਿਚ ਪੁਲੀਸ ਨੇ ਜਿਨ੍ਹਾਂ ਮੁਲਜ਼ਮਾਂ ਦੇ ਸਕੈਚ ਜਾਰੀ ਕੀਤੇ ਸਨ...

ਲੁਧਿਆਣਾ : ਪਿੰਡ ਈਸੇਵਾਲ ਵਿਚ ਹੋਏ ਸਮੂਹਿਕ ਜਬਰ ਜਨਾਹ ਮਾਮਲੇ ਵਿਚ ਪੁਲਿਸ ਨੇ ਜਿਨ੍ਹਾਂ ਮੁਲਜ਼ਮਾਂ ਦੇ ਸਕੈਚ ਜਾਰੀ ਕੀਤੇ ਸਨ, ਉਨ੍ਹਾਂ ਸਾਰੇ 6 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਵਿਚ ਇਕ ਗਿਆਰਵੀਂ ਜਮਾਤ ਦਾ ਵਿਦਿਆਰਥੀ ਵੀ ਸ਼ਾਮਲ ਹੈ। ਇਹ ਖੁਲਾਸਾ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੇ ਲੁਧਿਆਣਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।  ਉਨ੍ਹਾਂ ਦਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ

ਪੰਜਾਬ ਪੁਲੀਸ ਮੁਖੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਕੇਸ ਵਿਚ ਮੁਲਜ਼ਮਾਂ ਦੀ ਭਾਲ ਲਈ ਡੀਆਈਜੀ ਲੁਧਿਆਣਾ ਰੇਂਜ ਰਣਧੀਰ ਸਿੰਘ ਖੱਟੜਾ ਦੀ ਅਗਵਾਈ ਵਿਚ ਵੱਖ-ਵੱਖ ਟੀਮਾਂ ਵਲੋਂ ਪਹਿਲਾਂ ਤਿੰਨ ਮੁਲਜ਼ਮ ਤੇ ਵੀਰਵਾਰ ਨੂੰ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਅੱਜ ਪੁਲਿਸ ਨੇ ਪਿੰਡ ਟਿੱਬਾ ਵਾਸੀ ਅਜੇ ਤੇ ਸੈਫ ਅਲੀ ਅਤੇ ਬਸਤੀ ਚੰਗਰਾਂ ਕਠੂਆ ਦੇ ਰਹਿਣ ਵਾਲੇ ਇਕ ਨਾਬਾਲਗ ਨੂੰ ਕਾਬੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਆਈਜੀ ਰੋਪੜ ਨੀਰਜਾ ਦੀ ਨਿਗਰਾਨੀ ਵਿਚ ਦਾਖਾ ਦੀ ਡੀਐੱਸਪੀ ਹਰਕੰਵਲ ਕੌਰ ਵਲੋਂ 60 ਦਿਨਾਂ ਵਿਚ ਮੁਕੰਮਲ ਕੀਤੀ ਜਾਵੇਗੀ।  ਇਸ ਦੇ ਨਾਲ ਹੀ ਅਜਿਹੇ ਮਾਮਲਿਆਂ ਦਾ ਨਿਪਟਾਰਾ ਫਾਸਟ ਟਰੈਕ ਅਦਾਲਤਾਂ ਰਾਹੀਂ ਕਰਾਉਣ ਲਈ ਮੁੱਖ ਮੰਤਰੀ ਚੀਫ਼ ਜਸਟਿਸ ਆਫ਼ ਇੰਡੀਆ ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਕੋਸ਼ਿਸ਼ ਰਹੇਗੀ ਕਿ ਕਸੂਰਵਾਰਾਂ ਨੂੰ ਚਾਰ ਮਹੀਨੇ ਦੇ ਵਿਚ-ਵਿਚ ਸਜ਼ਾ ਦਿਵਾਈ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵਲੋਂ 181 ਹੈੱਲਪਲਾਈਨ ਮੁੜ ਸ਼ੁਰੂ ਕੀਤੀ ਜਾਵੇਗੀ ਅਤੇ ਸੁੰਨਸਾਨ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ।  ਜ਼ਿਕਰਯੋਗ ਹੈ ਕਿ 9 ਫਰਵਰੀ ਦੀ ਰਾਤ ਨੂੰ ਪੀੜਤ ਲੜਕੀ ਅਤੇ ਉਸ ਦਾ ਦੋਸਤ ਪਿੰਡ ਈਸੇਵਾਲ ਨਜ਼ਦੀਕ ਅਪਣੀ ਕਾਰ ਰਾਹੀਂ ਜਾ ਰਹੇ ਸਨ ਤਾਂ ਤਿੰਨ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰਸਤੇ ਵਿਚ ਜਬਰੀ ਘੇਰ ਕੇ ਲੜਕੀ ਨਾਲ ਸਮੂਹਿਕ ਜਬਰ ਜਨਾਹ ਕੀਤਾ ਸੀ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement