
ਪੰਜਾਬ ਦੇ ਸੰਗਰੂਰ ਵਿੱਚ ਸ਼ਨੀਵਾਰ ਦੁਪਹਿਰ ਨੂੰ ਇੱਕ ਸਕੂਲ ਵੈਨ ਨੂੰ ਅੱਗ ਲੱਗ ਗਈ।
ਸੰਗਰੂਰ: ਪੰਜਾਬ ਦੇ ਸੰਗਰੂਰ ਵਿੱਚ ਸ਼ਨੀਵਾਰ ਯਾਨੀ ਅੱਜ ਦੁਪਹਿਰ ਨੂੰ ਇੱਕ ਸਕੂਲ ਵੈਨ ਨੂੰ ਅੱਗ ਲੱਗ ਗਈ। ਹਾਦਸੇ ਵਿਚ 4 ਬੱਚਿਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਇਸ ਹਾਦਸੇ ਵਿੱਚ 8 ਬੱਚਿਆਂ ਨੂੰ ਬਚਾ ਲਿਆ ਗਿਆ ਹੈ।
photo
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨ ਵਿਚ 12 ਬੱਚੇ ਸਨ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਵੈਨ ਸੜ ਗਈ। ਪੁਲਿਸ ਨੇ ਦੱਸਿਆ ਕਿ ਸਕੂਲ ਦੀ ਛੁੱਟੀ ਤੋਂ ਬਾਅਦ ਵੈਨ ਬੱਚਿਆਂ ਨਾਲ ਲੌਂਗੋਵਾਲ ਵੱਲ ਜਾ ਰਹੀ ਸੀ।
photo
ਰਸਤੇ ਵਿਚ ਪਿੰਡ ਕੇਹਰ ਸਿੰਘ ਨੇੜੇ ਵੈਨ ਵਿਚ ਅਚਾਨਕ ਅੱਗ ਲੱਗ ਗਈ।