
ਮਨੀਸ਼ਾ ਗੁਲਾਟੀ ਵੱਲੋਂ ਅਮਿਤ ਸ਼ਾਹ ਨਾਲ ਕੱਲ੍ਹ ਕੀਤੀ ਗਈ ਸੀ ਮੁਲਾਕਾਤ
ਚੰਡੀਗੜ੍ਹ,: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
Manisha Gulati
ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ੍ਹ ਦੇ ਸੁਪਰਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਫੋਨ ਕਰਕੇ ਕਿਹਾ ਕਿ ਸ੍ਰੀਮਤੀ ਗੁਲਾਟੀ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣ ਹੋਵੇਗੀ
Nodip kaur
ਮਨੀਸ਼ਾ ਗੁਲਾਟੀ ਵੱਲੋਂ ਅਮਿਤ ਸ਼ਾਹ ਨਾਲ ਕੱਲ੍ਹ ਕੀਤੀ ਗਈ ਸੀ ਮੁਲਾਕਾਤ
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੱਲ੍ਹ ਮੁਲਾਕਾਤ ਕੀਤੀ ਸੀ।
Manisha Gulati met Amit Shah
ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੌਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੌਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।
Manisha Gulati
ਇਸ ਮੌਕੇ ਉਨ੍ਹਾਂ ਭਾਰਤੀ ਮੂਲ ਦੇ ਵਿਦੇਸ਼ੀ ਲਾੜਿਆਂ ਵਲੋਂ ਦੇਸ਼ ਦੀਆਂ ਕੁੜੀਆਂ ਨਾਲ ਵਿਆਹ ਦੇ ਨਾਮ ਮਾਰੀਆ ਜਾ ਰਹੀਆਂ ਠੱਗੀਆਂ ਨੂੰ ਨੱਥ ਪਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਬੇਨਤੀ ਕੀਤੀ ਸੀ। ਅਮਿਤ ਸ਼ਾਹ ਨੇ ਜਲਦ ਇਨ੍ਹਾਂ ਮਾਮਲਿਆਂ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।